Daily Suraj

ਪੰਜਾਬੀ

ਸਰਕਾਰ ਨੇ ਰੱਖਿਆ 132 ਲੱਖ ਟਨ ਕਣਕ ਖਰੀਦਣ ਦਾ ਟੀਚਾ

26 Feb, 2026 12:30 PM

ਪੰਜਾਬ ਸਰਕਾਰ ਨੇ ਕਣਕ ਦੇ ਆਗਾਮੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਹੈ। ਇਹ ਖਰੀਦ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ’ਤੇ ਕੀਤੀ ਜਾਵੇਗੀ। ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੀਟਿੰਗ ਵਿੱਚ ਦੱਸਿਆ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਸੂਬਾ ਸਰਕਾਰ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ 3,91,320 ਪਲਾਸਟਿਕ ਦੇ ਕਰੇਟਾਂ ਦਾ ਆਰਡਰ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ 2,31,055 ਪ੍ਰਾਪਤ ਹੋ ਚੁੱਕੇ ਹਨ ਅਤੇ ਬਾਕੀ ਮਾਰਚ ਤੱਕ ਮਿਲ ਜਾਣਗੇ। ਇਸ ਤੋਂ ਇਲਾਵਾ 6,75,000 ਲੱਕੜ ਦੇ ਕਰੇਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਫਸਲ ਨੂੰ ਸੁਰੱਖਿਅਤ ਰੱਖਣ ਲਈ ਐੱਲ ਡੀ ਪੀ ਈ (ਤਰਪਾਲਾਂ) ਦੇ ਕਵਰ ਵੀ ਮੰਗਵਾਏ ਗਏ ਹਨ। ਆੜ੍ਹਤੀਆਂ ਵੱਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ ਜਾ ਰਹੀ ਹੈ। ਉਨ੍ਹਾਂ ਸਟੋਰੇਜ ਸਪੇਸ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਗਸਤ 2025 ਤੋਂ ਭਾਰਤੀ ਖੁਰਾਕ ਨਿਗਮ (ਐੱਫ ਸੀ ਆਈ) ਹਰ ਮਹੀਨੇ 5 ਲੱਖ ਟਨ ਕਣਕ ਅਤੇ ਚੌਲ ਚੁੱਕ ਰਹੀ ਹੈ, ਜਦਕਿ ਢੁਕਵੀਂ ਜਗ੍ਹਾ ਬਣਾਉਣ ਲਈ ਨਵੇਂ ਸੀਜ਼ਨ ਲਈ ਹਰ ਮਹੀਨੇ ਘੱਟੋ-ਘੱਟ 15 ਲੱਖ ਟਨ ਕਣਕ ਦੀ ਚੁਕਾਈ ਹੋਣੀ ਜ਼ਰੂਰੀ ਹੈ। ਇਸ ਮੁੱਦੇ ’ਤੇ ਕੇਂਦਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM