ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
ਨਵੀਂ ਦਿੱਲੀ, 23 ਜਨਵਰੀ - ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ ਹੀ ਹੋਣੀਆਂ ਚਾਹੀਦੀਆਂ ਹਨ। ਦੱਸਣਯੋਗ ਹੈ ਕਿ ਕਾਰਜਕਾਰਣੀ ਚੋਣਾਂ ਤੈਅ ਸਮੇਂ ਤੋਂ 2 ਮਹੀਨੇ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਫ਼ੈਸਲੇ 'ਤੇ ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੀ ਪਟੀਸ਼ਨ ਤੋਂ ਬਾਅਦ ਅਦਾਲਤ ਨੇ ਰੋਕ ਲਗਾ ਦਿੱਤੀ ਸੀ।
Posted By: Daily Suraj Bureau