Daily Suraj

ਪੰਜਾਬੀ

ਜੇਕਰ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੁੰਦਾ ਹੈ ਤਾਂ ਮੇਰਾ ਅਸਤੀਫ਼ਾ ਵੀ ਕੀਤਾ ਜਾਵੇ ਮਨਜ਼ੂਰ- ਸਰਬਜੀਤ ਸਿੰਘ ਝਿੰਜਰ

18 Nov, 2024 05:30 AM

ਚੰਡੀਗੜ੍ਹ, 18 ਨਵੰਬਰ-

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਤੇ ਸੀਨੀਅਰ ਲੀਡਰਸ਼ਿਪ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਵਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਂਦਾ ਹੈ ਤਾਂ ਉਹ ਉਨ੍ਹਾਂ ਦਾ ਵੀ ਅਸਤੀਫ਼ਾ ਮਨਜ਼ੂਰ ਕਰ ਲੈਣ।

Posted By: Daily Suraj Bureau

Latest News