Daily Suraj

ਪੰਜਾਬੀ

105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੀ ਜਾਂਚ ਵਿਚ ਕਪੂਰਥਲਾ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਹੋਰ ਗ੍ਰਿਫ਼ਤਾਰੀ

28 Oct, 2024 05:30 AM

ਕਪੂਰਥਲਾ, 28 ਅਕਤੂਬਰ -

105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੀ ਜਾਂਚ ਵਿਚ, ਅੱਗੇ-ਪਿੱਛੇ ਲਿੰਕਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਕਪੂਰਥਲਾ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਕਾਰ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਹ ਹਨੂੰਮਾਨਗੜ੍ਹ, ਰਾਜਸਥਾਨ ਤੋਂ ਲਿਆਂਦੀ ਗਈ ਹੈਰੋਇਨ ਦੀ ਖੇਪ ਇਕ ਹੋਰ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਣੀ ਸੀ, ਜਿਸ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਜਾਰੀ ਹੈ।

Posted By: Daily Suraj Bureau

Latest News