Daily Suraj

ਪੰਜਾਬੀ

ਸੈਰ ਕਰ ਰਹੀ ਔਰਤ ਨੂੰ ਪਾਲਤੂ ਕੁੱਤੇ ਨੇ ਵੱਢਿਆ

22 Mar, 2019 05:30 AM

ਐਸਏਐਸ ਨਗਰ (ਮੁਹਾਲੀ), ਇੱਥੋਂ ਦੇ ਸੈਕਟਰ-77 ਵਿੱਚ ਇੱਕ ਔਰਤ ਨੂੰ ਆਪਣੇ ਘਰ ਦੇ ਬਾਹਰ ਸੜਕ ’ਤੇ ਸੈਰ ਕਰਨਾ ਕਾਫੀ ਮਹਿੰਗਾ ਪਿਆ। ਪੀੜਤ ਰਣਧੀਰ ਕੌਰ (55) ਨੂੰ ਉਨ੍ਹਾਂ ਦੇ ਗੁਆਂਢੀਆਂ ਦੇ ਪਾਲਤੂ ਕੁੱਤੇ ਨੇ ਵੱਢ ਲਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਇਹ ਜਾਣਕਾਰੀ ਦਿੰਦਿਆਂ ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੀ ਪਤਨੀ ਰਣਧੀਰ ਕੌਰ ਘਰ ਦੇ ਅੱਗੇ ਸੈਰ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢੀ ਵੱਲੋਂ ਰੱਖੇ ਹੋਏ ਪਾਲਤੂ ਕੁੱਤੇ ਨੇ ਰਣਧੀਰ ਕੌਰ ਉੱਤੇ ਹਮਲਾ ਕਰ ਦਿੱਤਾ। ਕੁੱਤੇ ਨੇ ਉਸ ਦੀ ਪਤਨੀ ਦੀਆਂ ਦੋਵੇਂ ਬਾਹਾਂ ਨੂੰ ਦੋ ਥਾਵਾਂ ਤੋਂ ਵੱਢ ਲਿਆ। ਕੁੱਤੇ ਨੇ ਪੇਟ ਨੂੰ ਵੀ ਕੱਟਣ ਦੀ ਕੋਸ਼ਿਸ਼ ਕੀਤੀ ਪਰ ਪੇਟ ਉੱਤੇ ਬੈਲਟ ਬੰਨ੍ਹੀ ਹੋਣ ਕਾਰਨ ਉਸ ਦਾ ਬਚਾਅ ਹੋ ਗਿਆ। ਇਸੇ ਦੌਰਾਨ ਪੀੜਤ ਔਰਤ ਦੇ ਕੱਪੜੇ ਵੀ ਫਟ ਗਏ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਵੱਲੋਂ ਰੌਲਾ ਪਾਉਣ ’ਤੇ ਉਨ੍ਹਾਂ ਦੇ ਗੁਆਂਢੀ ਬਾਹਰ ਆਏ ਅਤੇ ਉਨ੍ਹਾਂ ਨੇ ਆਪਣਾ ਖੁੱਲ੍ਹਾ ਛੱਡਿਆ ਹੋਇਆ ਪਾਲਤੂ ਕੁੱਤਾ ਫੜ ਕੇ ਬੰਨ੍ਹ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸੋਹਾਣਾ ਵਿੱਚ ਗੁਆਂਢੀਆਂ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਜਾ ਰਹੀ ਹੈ।

Posted By: Daily Suraj Bureau

Latest News