Daily Suraj

ਪੰਜਾਬੀ

ਪ੍ਰਧਾਨ ਮੰਤਰੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ

21 Nov, 2024 05:30 AM

ਗੁਆਨਾ, 21 ਨਵੰਬਰ-

ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਮੇਰਾ ਹੀ ਨਹੀਂ, ਭਾਰਤ ਦੇ 140 ਕਰੋੜ ਲੋਕਾਂ ਦਾ ਸਨਮਾਨ ਹੈ। ਇਹ ਸਾਡੇ ਰਿਸ਼ਤੇ ਪ੍ਰਤੀ ਤੁਹਾਡੀ ਡੂੰਘੀ ਵਚਨਬੱਧਤਾ ਦਾ ਜਿਉਂਦਾ ਜਾਗਦਾ ਸਬੂਤ ਹੈ, ਜੋ ਸਾਨੂੰ ਹਰ ਖੇਤਰ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਰਹੇਗਾ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM