Daily Suraj

ਪੰਜਾਬੀ

ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

22 Apr, 2024 05:30 AM

ਤਰਨਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਮਨਦੀਪ ਸਿੰਘ ਭਰੋਵਾਲ ਨੂੰ ਮੁੜ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾ ਤੇ ਕੋਰ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਚੀਮਾ ਨੇ ਭਰੋਵਾਲ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਮਨਦੀਪ ਸਿੰਘ ਭਰੋਵਾਲ ਨੂੰ ਪਾਰਟੀ ਵਲੋਂ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਤੇ ਰਮਨਦੀਪ ਸਿੰਘ ਭਰੋਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ

Posted By: Daily Suraj Bureau

Latest News