Daily Suraj

ਪੰਜਾਬੀ

ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਉੱਚੀਆਂ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ

02 Apr, 2026 02:49 PM

(ਆਰ.ਕੇ. ਸੋਨੀ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਂਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ ਬਿਜਲੀ ਦੀਆਂ ਨੀਵੀਆਂ ਅਤੇ ਖ਼ਤਰਨਾਕ ਤਾਰਾਂ ਨੂੰ ਉੱਚਾ ਚੁੱਕਣ ਲਈ 2.5 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਆਗਾਜ਼ ਪਿੰਡ ਵੱਲਾ ਤੋਂ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਇਲਾਕੇ ਵਿੱਚ ਹਾਈਵੋਲਟੇਜ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਅਕਸਰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਸੀ ਅਤੇ ਲੋਕ ਕਾਫ਼ੀ ਸਮੇਂ ਤੋਂ ਇਸ ਸਮੱਸਿਆ ਦਾ ਪੱਕਾ ਹੱਲ ਮੰਗ ਰਹੇ ਸਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਹੁਣ ਇਸਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਉੱਤੇ 2.5 ਕਰੋੜ ਰੁਪਏ ਖ਼ਰਚ ਕਰਕੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਹਾਦਸਿਆਂ ਵਿੱਚ ਕਮੀ ਆਵੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਲਦ ਹੀ ਪੂਰੇ ਹਲਕੇ ਵਿੱਚ ਲਟਕਦੀਆਂ ਤਾਰਾਂ ਦੀ ਸਮੱਸਿਆ ਦਾ ਸਮੂਹਿਕ ਹੱਲ ਕੀਤਾ ਜਾਵੇਗਾ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਹਲਕਾ ਉਨ੍ਹਾਂ ਲਈ ਪਰਿਵਾਰ ਵਾਂਗ ਹੈ ਅਤੇ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ ਹਨ। ਰੰਗਲਾ ਪੰਜਾਬ ਮਿਸ਼ਨ ਤਹਿਤ ਹਲਕੇ ਵਿੱਚ ਹੋਰ ਵੀ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਵਾਰਡ ਨੰਬਰ 18 ਦੇ ਨਿਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਦੇ ਇਸ ਉਪਰਾਲੇ ਲਈ ਵਿਧਾਇਕਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਇਸ ਨਾਲ ਇਲਾਕੇ ਵਿੱਚ ਸੁਰੱਖਿਆ ਅਤੇ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ।

Posted By: Daily Suraj Bureau

Latest News