Daily Suraj

ਪੰਜਾਬੀ

ਥਰਮਲ ਪਲਾਂਟ ਨੇੜੇ ਕਾਰ ਦਾ ਕਹਿਰ: ਬੁਲਾਡੇਵਾਲਾ ਦੇ 12 ਸਾਲਾ ਮਾਸੂਮ ਦੀ ਜਾਨ ਗਈ, 3 ਲੋਕ ਜ਼ਖ਼ਮੀ

10 Nov, 2026 02:00 PM

ਬਠਿੰਡਾ ਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੇੜੇ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਚਾਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਭਿਆਨਕ ਹਾਦਸੇ ਵਿੱਚ 12 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਮਲੋਟ ਵੱਲੋਂ ਬਠਿੰਡਾ ਸ਼ਹਿਰ ਵੱਲ ਆ ਰਹੀ ਸੀ। ਥਰਮਲ ਪਲਾਂਟ ਦੇ ਨਜ਼ਦੀਕ ਚਾਰੋਂ ਵਿਅਕਤੀ ਸੜਕ ਦੇ ਇੱਕ ਪਾਸੇ ਖੜ੍ਹੇ ਸਨ, ਜਿਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਅਚਾਨਕ ਬੇਕਾਬੂ ਹੋ ਕੇ ਸਿੱਧੀ ਉਨ੍ਹਾਂ ਉੱਪਰ ਚੜ੍ਹ ਗਈ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਬੱਚੇ ਦੀ ਪਛਾਣ 12 ਸਾਲਾ ਵਜੋਂ ਹੋਈ ਹੈ, ਜੋ ਨੇੜਲੇ ਪਿੰਡ ਬੁਲਾਡੇਵਾਲਾ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਤਿੰਨਾਂ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News