Daily Suraj

ਪੰਜਾਬੀ

ਮਥੁਰਾ ਵਿੱਚ ਕਿਸ਼ਤੀ ਪਲਟਣ ਦੀ ਘਟਨਾ, SGPC ਪ੍ਰਧਾਨ ਨੇ ਕੀਤੀ ਅਰਦਾਸ

11 Apr, 2026 05:43 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Harjinder Singh Dhami ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿਖੇ ਹੋਏ ਕਿਸ਼ਤੀ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਭਿਆਨਕ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਜਤਾਉਂਦਿਆਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬਹੁਤ ਹੀ ਦੁਖਦਾਈ ਸਮਾਂ ਹੈ, ਜਿਨ੍ਹਾਂ ਨੇ ਆਪਣੇ ਪਿਆਰੇ ਗੁਆਏ ਹਨ। ਐਡਵੋਕੇਟ ਧਾਮੀ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਅਤੇ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨਾਲ ਹੀ ਪੀੜਤ ਪਰਿਵਾਰਾਂ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਲਈ ਹੌਸਲਾ ਦੇਣ ਦੀ ਵੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਇਸ ਦੇ ਨਾਲ ਹੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮਥੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ੍ਰੀ ਬ੍ਰਿਜਪਾਲ ਸਿੰਘ ਨੂੰ ਡਿਊਟੀ ਸੌਂਪੀ ਗਈ ਹੈ, ਜੋ ਲੋੜ ਪੈਣ ‘ਤੇ ਪੀੜਤਾਂ ਦੀ ਸਹਾਇਤਾ ਯਕੀਨੀ ਬਣਾਉਣਗੇ।

Posted By: Daily Suraj Bureau

Latest News