Daily Suraj

ਪੰਜਾਬੀ

ਸੁਪਰੀਮ ਕੋਰਟ ਨੇ ਪੁਨੇ ਪੋਰਸ਼ੇ ਹਾਦਸੇ ਦੇ ਮੁਲਜ਼ਮਾਂ ਨੂੰ ਜ਼ਮਾਨਤ ਦੇ ਕੇ ਰਾਹਤ ਦਿੱਤੀ

02 Feb, 2026 10:25 AM

ਪੁਲੀਸ ਮੁਤਾਬਕ ਨਸ਼ੇ ਦੀ ਹਾਲਤ ’ਚ ਪੌਰਸ਼ ਕਾਰ ਚਲਾ ਰਹੇ ਨਾਬਾਲਗ ਨੇ ਕਲਿਆਣੀ ਨਗਰ ਇਲਾਕੇ ’ਚ ਮੋਟਰਸਾਈਕਲ ਸਵਾਰ ਦੋ ਸਾਫਟਵੇਅਰ ਇੰਜਨੀਅਰਾਂ ਨੂੰ ਕੁਚਲ ਦਿੱਤਾ ਸੀ। ਪੁਲੀਸ ਨੇ ਇਸ ਮਾਮਲੇ ਵਿਚ ਨਾਬਾਲਗ ਤੇ ਉਸ ਦੇ ਪਿਤਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਪੌਰਸ਼ ਕਾਰ 200 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਜਾ ਰਹੀ ਸੀ ਜਿਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ। ਪੁਲੀਸ ਨੇ ਨਾਬਾਲਗ ਲੜਕੇ ਨੂੰ ਸ਼ਰਾਬ ਪਿਲਾਉਣ ਵਾਲੇ ਬਾਰ ਮਾਲਕ ਅਤੇ ਉਸ ਦੇ ਕਰਮਚਾਰੀਆਂ ਤੇ ਲੜਕੇ ਦੇ ਪਿਤਾ ਖਿ਼ਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Posted By: Daily Suraj Bureau

Latest News