Daily Suraj

ਪੰਜਾਬੀ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

30 May, 2026 10:39 PM

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਵੱਲੋਂ ਦਿੱਤੇ ਸਮਰਥਨ ਲਈ ਕੀਤਾ ਧੰਨਵਾਦ ਵਲੰਟੀਅਰਾਂ ਦੀ ਦਿਨ-ਰਾਤ ਮਿਹਨਤ ਸਦਕਾ ਮਿਲੀ ਜਿੱਤ : ਸੁਖਵੀਰ ਸਿੰਘ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ 'ਤੇ ਨਗਰ ਕੌਂਸਲ ਧੂਰੀ ਦੀ ਚੋਣ ਦੌਰਾਨ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਸਰਕਾਰ ਵੱਲੋਂ ਕੀਤੇ ਗਏ ਇਮਾਨਦਾਰ ਕੰਮਾਂ ਦੀ ਜਿੱਤ ਹੈ। ਸੁਖਵੀਰ ਸਿੰਘ ਨੇ ਧੂਰੀ ਦੇ ਲੋਕਾਂ ਵੱਲੋਂ ਦਿੱਤੇ ਭਰਪੂਰ ਸਮਰਥਨ ਲਈ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਹਰ ਇਕ ਵੋਟਰ ਦੀ ਜਿੱਤ ਹੈ, ਜਿਸ ਨੇ ਵਿਕਾਸ ਅਤੇ ਇਮਾਨਦਾਰੀ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ। ਉਨ੍ਹਾਂ ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਅਸ਼ੋਕ ਲੱਖਾ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰਹੇੜੀ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ ਅਤੇ ਸਤਿੰਦਰ ਸਿੰਘ ਚੱਠਾ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਵੱਲੋਂ ਕੀਤੀ ਗਈ ਦਿਨ-ਰਾਤ ਮਿਹਨਤ, ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲਗਨ ਸਦਕਾ ਹੀ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੁਖਵੀਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਆਮ ਆਦਮੀ ਪਾਰਟੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹੇਗੀ ਅਤੇ ਧੂਰੀ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ।

Posted By: Daily Suraj Bureau

Latest News