ਲਖਤਰ-ਵੀਰਮਗਾਮ ਰੋਡ ‘ਤੇ ਟਰੱਕ ਦਾ ਕਹਿਰ, 4 ਜ਼ਖਮੀਆਂ ਦੀ ਹਾਲਤ ਨਾਜ਼ੁਕ
- ਦੇਸ਼
- (Asia/Kolkata)
ਸੋਮਵਾਰ ਸਵੇਰੇ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਲਖਤਰ-ਵੀਰਮਗਾਮ ਰਾਸ਼ਟਰੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕਰੀਬ ਸਵੇਰੇ 1:30 ਵਜੇ ਵਾਪਰਿਆ, ਜਦੋਂ ਰਾਜਕੋਟ ਤੋਂ ਬਹੁਚਰਾਜੀ ਮਾਤਾ ਮੰਦਰ ਵੱਲ ਜਾ ਰਹੇ ਸ਼ਰਧਾਲੂਆਂ ਦੇ ਇਕ ਜਥੇ ਨੂੰ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਛੇ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸੜਕ ਕਿਨਾਰੇ ਖੜ੍ਹੇ ਇਕ ਡੰਪਰ ਟਰੱਕ ਦੇ ਡਰਾਈਵਰ ਦੀ ਵੀ ਇਸ ਹਾਦਸੇ ਵਿੱਚ ਜਾਨ ਚਲੀ ਗਈ। ਮ੍ਰਿਤਕਾਂ ਵਿੱਚ ਪੰਜ ਪੁਰਸ਼ ਅਤੇ ਦੋ ਮਹਿਲਾਵਾਂ ਸ਼ਾਮਲ ਹਨ। ਹਾਦਸੇ ਵਿੱਚ ਜ਼ਖਮੀ ਹੋਏ ਚਾਰ ਲੋਕਾਂ ਨੂੰ ਤੁਰੰਤ ਸੁਰੇਂਦਰਨਗਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਲਖਤਰ ਪੁਲਿਸ ਇੰਸਪੈਕਟਰ ਯੋਗੇਸ਼ ਪਟੇਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੌਰਾਨ, ਹਾਦਸੇ ਤੋਂ ਬਚੇ ਇੱਕ ਸ਼ਰਧਾਲੂ ਨੇ ਦੱਸਿਆ ਕਿ ਜਥਾ ਪਹਿਲਾਂ ਰਾਜਕੋਟ ਦੇ ਦੱਤਾ ਪਿੰਡ ਵਿੱਚ ਠਾਕੁਰ ਦੇ ਦਰਸ਼ਨ ਕਰਨ ਗਿਆ ਸੀ ਅਤੇ ਫਿਰ ਰਾਜਬਾਈ ਮਣੀ ਦਾ ਝੰਡਾ ਲਹਿਰਾਉਣ ਲਈ ਵੀਰਮਗਾਮ ਵੱਲ ਜਾ ਰਿਹਾ ਸੀ। ਉਸਨੇ ਕਿਹਾ ਕਿ ਸਾਰੇ ਸ਼ਰਧਾਲੂ ਸੜਕ ਦੇ ਕਿਨਾਰੇ ਚੱਲ ਰਹੇ ਸਨ, ਜਦੋਂ ਪਿੱਛੇ ਤੋਂ ਆਏ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ।
Leave a Reply