ਸ਼ਹੀਦ ਊਧਮ ਸਿੰਘ ਕਾਲਜ ਦੇ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
ਲੌਂਗੋਵਾਲ, (ਜਗਸੀਰ ਸਿੰਘ)- ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇ ਬੀ.ਸੀ.ਏ. ਸਮੈਸਟਰ ਪਹਿਲਾ, ਸੈਸ਼ਨ ਦਸੰਬਰ 2025 ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜੇ ਵਿੱਚ ਕਸ਼ਿਸ਼ ਸਪੁੱਤਰੀ ਰਾਜਿੰਦਰ ਕੁਮਾਰ ਨੇ 89.6 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਾਚੀ ਰਾਣੀ ਸਪੁੱਤਰੀ ਵਿਨੋਦ ਕੁਮਾਰ ਅਤੇ ਮਹਿਕਪ੍ਰੀਤ ਕੌਰ ਸਪੁੱਤਰੀ ਹਰਪਾਲ ਸਿੰਘ ਨੇ 83.8 ਫੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਨਪ੍ਰੀਤ ਕੌਰ ਸਪੁੱਤਰੀ ਸਵ. ਸੁਖਵੀਰ ਸਿੰਘ ਨੇ 83 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਵੱਲੋਂ ਕੀਤੀ ਗਈ ਇਸ ਸ਼ਾਨਦਾਰ ਕਾਰਗੁਜ਼ਾਰੀ ’ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਐੱਚ.ਓ.ਡੀ. ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।