ਲੁਧਿਆਣਾ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਇਲਾਕੇ ‘ਚ ਦਹਿਸ਼ਤ
ਦੋ ਜਣਿਆਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਹੋਈ ਸੀ ਤਕਰਾਰ ਲੁਧਿਆਣਾ ਦੇ ਜਮਾਲਪੁਰ ਵਿਚ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਪਤਾ ਲੱਗਿਆ ਹੈ ਕਿ ਗੋਲੀਆਂ ਚਲਾਉਣ ਵਾਲੇ ਦੀ ਪਹਿਲਾਂ ਇਸ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਜਿਸ ਤੋਂ ਬਾਅਦ ਉਸ ਨੇ ਨੌਜਵਾਨ ਨੂੰ ਗੋਲੀਆਂ ਮਾਰੀਆਂ ਤੇ ਇਸ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਮੁੰਡੀਆਂ ਪਿੰਡ ਦਾ ਰਹਿਣ ਵਾਲਾ ਸੀ। ਪੁਲੀਸ ਇਸ ਵੇਲੇ ਘਟਨਾ ਸਥਾਨ ’ਤੇ ਪੁੱਜ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Posted By: Daily Suraj Bureau