Daily Suraj

ਪੰਜਾਬੀ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਾਨਫ਼ਰੰਸ ਵਿੱਚ ਹੋਏ ਇਕੱਠ ਨੇ ਤੋੜੇ ਸਾਰੇ ਰਿਕਾਰਡ

15 Apr, 2026 01:56 PM

ਸਮੂਹ ਪੰਜਾਬੀਆਂ ਨੂੰ ਸੱਦਾ, ਹੁਣ ਸਮਾਂ ਚੁੱਪ ਰਹਿਣ ਦਾ ਨਹੀਂ ਸਗੋਂ ਪੰਥ ਅਤੇ ਪੰਜਾਬ ਦੀ ਰਾਖੀ ਲਈ ਇਕੱਠੇ ਹੋਣ ਦਾ : ਬਾਪੂ ਤਰਸੇਮ ਸਿੰਘ ( ਜਗਰਾਜ ਸਿੰਘ ਚਹਿਲ) ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਗੁਰੂ ਕੀ ਕਾਸ਼ੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ‘ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਕਾਨਫ਼ਰੰਸ ਕੀਤੀ ਗਈ। ਜਿਸ ਵਿੱਚ ਪੂਰੇ ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰਕੇ ਪੰਥਕ ਏਕਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਬੀਬੀ ਸੰਦੀਪ ਕੌਰ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਸੁਰਜੀਤ ਸਿੰਘ ਦੌਲਤਪੁਰ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਸ੍ਰ ਬਾਬੂ ਸਿੰਘ ਬਰਾੜ, ਸ੍ਰ ਕਾਬਲ ਸਿੰਘ, ਸ੍ਰ ਮਨਪ੍ਰੀਤ ਸਿੰਘ ਇਆਲੀ, ਐਡਵੋਕੇਟ ਹਰਪਾਲ ਸਿੰਘ ਖਾਰਾ, ਐਡਵੋਕੇਟ ਇਮਾਨ ਖਾਰਾ, ਬੀਬੀ ਸਤਨਾਮ ਕੌਰ, ਬੀਬੀ ਰਾਜਵਿੰਦਰ ਕੌਰ ਘੜਾਮ, ਚਾਚਾ ਪ੍ਰਗਟ ਸਿੰਘ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਲੱਖਾ ਸਿੰਘ ਸਿਧਾਣਾਂ, ਪ੍ਰਗਟ ਸਿੰਘ ਮੀਆਂਵਿੰਡ, ਭਾਈ ਸਰਬਜੀਤ ਸਿੰਘ ਖਾਨਪੁਰ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਭੁਪਿੰਦਰ ਸਿੰਘ ਗੱਦਲੀ, ਸ੍ਰ ਪ੍ਰਿਥੀਪਾਲ ਸਿੰਘ, ਬਾਬਾ ਰਾਜਾ ਰਾਜ ਸਿੰਘ, ਭਾਈ ਚਮਕੌਰ ਸਿੰਘ ਬਰਾੜ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਕੁਲਦਮਨਰੂਪ ਸਿੰਘ, ਭਾਈ ਦਲੇਰ ਸਿੰਘ ਡੋਡ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਜਸਕਰਨ ਸਿੰਘ ਰਿਆੜ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਰਛਪਾਲ ਸਿੰਘ ਸੋਸਣ, ਭਾਈ ਚਮਕੌਰ ਸਿੰਘ ਧੁੰਨ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਗੁਰਦੀਪ ਸਿੰਘ ਭੰਡਾਲ, ਭਾਈ ਜਗਦੀਪ ਸਿੰਘ, ਭਾਈ ਕ੍ਰਿਸ਼ਨ ਸਿੰਘ ਰੁਪਾਣਾ, ਭਾਈ ਪ੍ਰਭਜੋਤ ਸਿੰਘ ਰਾਹੋਂ, ਭਾਈ ਮਹਿੰਦਰ ਸਿੰਘ ਬਾਜਵਾ, ਭਾਈ ਜਸਵਿੰਦਰ ਸਿੰਘ ਮਾਨਸਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਮਹਿੰਦਰ ਸਿੰਘ ਬਾਜਵਾ, ਐਡਵੋਕਟ ਮਹਿੰਦਰ ਸਿੰਘ ਬਾਜਵਾ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਸਰਬਜੀਤ ਸਿੰਘ ਬੈੰਕਾ, ਭਾਈ ਸੰਦੀਪ ਸਿੰਘ ਰੁਪਾਲੋਂ, ਬਾਬਾ ਜਰਮਨਜੀਤ ਸਿੰਘ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਨਾਥਵਿੰਦਰ ਸਿੰਘ ਮਜੀਠਾ, ਭਾਈ ਹਰਜਿੰਦਰ ਸਿੰਘ ਹਸ਼ਮਤਵਾਲਾ, ਬਾਬਾ ਖੇੜੀ ਵਾਲਾ, ਭਾਈ ਅਮਨਦੀਪ ਨਾਰਲੀ, ਭਾਈ ਜਗਤਾਰ ਸਿੰਘ ਮਾਹਲ, ਭਾਈ ਭੁਪਿੰਦਰ ਸਿੰਘ ਗਿੰਨੀ, ਭਾਈ ਸਵਰਨ ਸਿੰਘ ਗੋਲਡਨ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਵੀ ਸ਼ਾਮਲ ਸਨ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸੀਨੀਅਰ ਆਗੂਆਂ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਪੰਜਾਬ ਅੱਜ ਇਤਿਹਾਸ ਦੇ ਨਾਜੁਕ ਮੋੜ ‘ਤੇ ਖੜ੍ਹਾ ਹੈ, ਜਿੱਥੇ ਇਕ ਪਾਸੇ ਨੌਜਵਾਨੀ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਜਾਲ ਵਿੱਚ ਫਸ ਰਹੀ ਹੈ, ਕਿਸਾਨ ਕਰਜ਼ਿਆਂ ਹੇਠ ਕੁਚਲੇ ਜਾ ਰਹੇ ਹਨ ਅਤੇ ਦੂਜੇ ਪਾਸੇ ਰਿਵਾਇਤੀ ਸਿਆਸੀ ਪਾਰਟੀਆਂ ਸਿਰਫ਼ ਆਪਣੇ ਸਵਾਰਥਾਂ ਲਈ ਪੰਜਾਬ ਦੇ ਹੱਕਾਂ ਨੂੰ ਵੇਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਹਾਲਾਤ ਕਿਸੇ ਇੱਕ ਦਿਨ ਦੀ ਪੈਦਾਵਾਰ ਨਹੀਂ, ਸਗੋਂ ਸਾਲਾਂ ਦੀ ਲੁੱਟ ਅਤੇ ਧੋਖੇਬਾਜ਼ ਨੀਤੀਆਂ ਦਾ ਨਤੀਜਾ ਹਨ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਸੀਨੀਅਰ ਆਗੂਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਅੱਜ ਲੋੜ ਹੈ ਇੱਕ ਅਜਿਹੀ ਤਾਕਤ ਦੀ ਜੋ ਡੱਟ ਕੇ ਪੰਜਾਬ ਦੇ ਹੱਕਾਂ ਲਈ ਖੜ੍ਹੇ ਹੋਵੇ, ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਇਸੇ ਸੋਚ ਉਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਰਗ ਜਾਂ ਧਰਮ ਦੀ ਨਹੀਂ, ਸਗੋਂ ਹਰ ਉਸ ਪੰਜਾਬੀ ਦੀ ਹੈ ਜੋ ਆਪਣੇ ਮਾਣ-ਸਨਮਾਨ, ਆਪਣੇ ਹੱਕਾਂ ਅਤੇ ਆਪਣੇ ਭਵਿੱਖ ਲਈ ਖੜ੍ਹਾ ਹੋਣਾ ਚਾਹੁੰਦਾ ਹੈ। ਇਸ ਉਪਰੰਤ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਜੀ ਨੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ, ਖਾਸ ਕਰਕੇ ਐਨ ਆਰ ਆਈ ਭੈਣਾਂ ਅਤੇ ਭਰਾਵਾਂ ਨੂੰ ਸਿੱਧਾ ਤੇ ਸਪੱਸ਼ਟ ਸੱਦਾ ਦਿੰਦਿਆਂ ਕਿਹਾ ਕਿ ਹੁਣ ਸਮਾਂ ਚੁੱਪ ਰਹਿਣ ਦਾ ਨਹੀਂ, ਸਗੋਂ ਪੰਥ ਅਤੇ ਪੰਜਾਬ ਦੀ ਰਾਖੀ ਲਈ ਇਕੱਠੇ ਹੋਣ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਗੰਭੀਰ ਸੰਕਟਾਂ ਵਿੱਚ ਘਿਰਿਆ ਹੋਇਆ ਹੈ, ਨੌਜਵਾਨੀ ਨਸ਼ਿਆਂ ਦੀ ਲਪੇਟ ਵਿੱਚ ਹੈ, ਕਿਸਾਨ ਕਰਜ਼ਿਆਂ ਹੇਠ ਕੁਚਲੇ ਜਾ ਰਹੇ ਹਨ ਅਤੇ ਪੰਜਾਬ ਦੀ ਪਛਾਣ ਤੇ ਅਧਿਕਾਰਾਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਕੈਦ ਨੂੰ ਸਭ ਤੋਂ ਵੱਡੀ ਨਾਇਨਸਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ‘ਤੇ ਹੋ ਰਹੀਆਂ ਸਿਆਸੀ ਚਾਲਾਂ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪੰਥਕ ਸਨਮਾਨ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਅੱਜ ਹਰ ਇਕ ਪੰਜਾਬੀ ਨੂੰ ਪੁਕਾਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਕੇ ਹੀ ਸੰਭਵ ਹੈ। ਇਸ ਮੌਕੇ ਭਾਈ ਮਨਦੀਪ ਸਿੰਘ ਸਿੱਧੂ ਨੇ ਬੋਲਦਿਆਂ ਹਰ ਇਕ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ ਕਿ ਰਿਵਾਇਤੀ ਸਿਆਸੀ ਪਾਰਟੀਆਂ ਅਤੇ ਪੰਜਾਬ ਨੂੰ ਲੁੱਟਣ ਵਾਲੇ ਸਵਾਰਥੀ ਤੱਤਾਂ ਦਾ ਸਾਥ ਛੱਡੋ ਅਤੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਾਥ ਦਿਓ। ਭਾਈ ਪਰਮਜੀਤ ਸਿੰਘ ਜੌਹਲ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਵਿਰੋਧੀ ਤਾਕਤਾਂ ਨਾਲ ਡੱਟ ਕੇ ਲੜਨ ਵਾਲੀ ਤਾਕਤ ਵਜੋਂ ਉਭਰ ਰਿਹਾ ਹੈ, ਜੋ ਨਾ ਸਿਰਫ਼ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ, ਸਗੋਂ ਪੰਜਾਬ ਦੀ ਅਸਲ ਖੁਦਮੁਖਤਿਆਰਤਾ ਅਤੇ ਕੌਮੀਂ ਮਾਣ ਲਈ ਵੀ ਲੜ ਰਿਹਾ ਹੈ। ਇਸ ਮੌਕੇ ਤੇ ਮੈੰਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਸਟੇਜ ਤੋਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਸਿਰਫ਼ ਇੱਕ ਰਾਜਨੀਤਿਕ ਪ੍ਰਕਿਰਿਆ ਨਹੀਂ, ਸਗੋਂ ਪੰਜਾਬ ਦੀ ਕਿਸਮਤ ਦਾ ਫੈਸਲਾ ਕਰਨ ਵਾਲਾ ਇਤਿਹਾਸਕ ਮੌਕਾ ਹਨ। ਇਸ ਲਈ ਹਰ ਇਕ ਪੰਜਾਬੀ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਇਕੱਠੇ ਹੋਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਾਥ ਦੇ ਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਇੱਕ ਅਜਿਹੀ ਸਰਕਾਰ ਕਾਇਮ ਕਰੀਏ ਜੋ ਸੱਚ, ਨਿਆਂ ਅਤੇ ਪੰਜਾਬ ਦੇ ਹੱਕਾਂ ਦੀ ਅਸਲ ਨੁਮਾਇੰਦਗੀ ਕਰੇ।

Posted By: Daily Suraj Bureau

Latest News