ਪੰਜਾਬ ਬੋਰਡ ਦੇ ਮੇਰਿਟ ਹੋਲਡਰਾਂ ਨਾਲ ਮਿਲੇ CM ਮਾਨ, ਕੀਤੀ ਹੌਸਲਾ ਅਫ਼ਜ਼ਾਈ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਹਰਲੀਨ ਸ਼ਰਮਾ ਨੇ 99.38 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮਨੀਮਹੇਸ਼ ਸ਼ਰਮਾ ਅਤੇ ਰੀਆ ਰਾਣੀ ਨੇ 99.23 ਫੀਸਦੀ ਅੰਕਾਂ ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਕਾਰਨ ਅੱਜ ਪੂਰੇ ਪੰਜਾਬ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਹੋਰ ਬੱਚਿਆਂ ਲਈ ਵੀ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅੱਗੇ ਵਧਣ ਅਤੇ ਆਪਣੀ ਕਾਬਲੀਅਤ ਸਾਬਤ ਕਰਨ ਦੇ ਬਰਾਬਰ ਮੌਕੇ ਮਿਲ ਸਕਣ। ਮੁੱਖ ਮੰਤਰੀ ਨੇ ਸਾਰੇ ਸਫਲ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਅਗਾਂਹ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਦੇਸ਼ ਤੇ ਵਿਦੇਸ਼ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ।
Leave a Reply