Daily Suraj

ਪੰਜਾਬੀ

ਹਰਿਆਣਾ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਅਧਿਕਾਰੀਆਂ ਦੇ ਤਬਾਦਲੇ

04 Sep, 2026 08:56 AM

ਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੀ ਗਈ ਸੂਚੀ ਮੁਤਾਬਕ ਇਨ੍ਹਾਂ ਵਿੱਚ 29 IPS ਅਤੇ 1 HPS ਅਧਿਕਾਰੀ ਸ਼ਾਮਲ ਹਨ। ਤਬਾਦਲਿਆਂ ਤਹਿਤ ਸੂਬੇ ਦੇ ਕਈ ਅਹਿਮ ਜ਼ਿਲ੍ਹਿਆਂ ਦੇ SP ਵੀ ਬਦਲੇ ਗਏ ਹਨ। ਕਰਨਾਲ, ਭਿਵਾਨੀ, ਪਾਣੀਪਤ, ਨਾਰਨੌਲ ਅਤੇ ਪਲਵਲ ਸਮੇਤ ਕਈ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਦੀ ਤਾਇਨਾਤੀ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਪ੍ਰਸ਼ਾਸਨਿਕ ਫੇਰਬਦਲ ਤੋਂ ਬਾਅਦ ਹੁਣ ਨਵੇਂ ਅਧਿਕਾਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ। ਸਰਕਾਰ ਵੱਲੋਂ ਕੀਤੇ ਗਏ ਇਸ ਵੱਡੇ ਫੈਸਲੇ ਨੂੰ ਪ੍ਰਸ਼ਾਸਨਿਕ ਕਾਰਗੁਜ਼ਾਰੀ ਸੁਧਾਰਨ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਦੇ ਯਤਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Posted By: Daily Suraj Bureau

Latest News