Daily Suraj

ਪੰਜਾਬੀ

ਹਲਕਾ ਗਿੱਲ ਵਿਧਾਇਕ ਸੰਗੋਵਾਲ ਵੱਲੋਂ ਪਿੰਡ ਫੁੱਲਾਂਵਾਲ 'ਚ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

30 May, 2025 11:53 PM

ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਫੁੱਲਾਂਵਾਲ ਵਿਖੇ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਗਈ।

ਟੂਰਨਾਮੈਂਟ ਦੇ ਰਸਮੀ ਉਦਘਾਟਨ ਮੌਕੇ ਵਿਧਾਇਕ ਸੰਗੋਵਾਲ ਦੇ ਨਾਲ ਪਿੰਡ ਫੁੱਲਾਂਵਾਲ ਦੀ ਪੰਚਾਇਤ, ਖਿਡਾਰੀ ਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਵੀ ਮੌਜੂਦ ਸਨ।

ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ ਸੀਜਨ-3' ਦੀ ਪ੍ਰੇਰਣਾ ਦਾ ਅਸਰ ਨੌਜਵਾਨਾਂ 'ਤੇ ਸਾਫ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਸੀ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਜਿਸਦੇ ਤੇ ਤਹਿਤ ਖੇਡ ਮੈਦਾਨਾਂ ਦੀ ਉਸਾਰੀ ਵੀ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਜੋ ਕਿ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗੀ ਅਤੇ ਉਹ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣਗੇ।

#GillConstituency #Sangowal #CricketTournament #VillageSports #YouthEmpowerment #PunjabSports #LocalEvents #HealthyYouth

Posted By: Daily Suraj Bureau

Latest News