ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਭਿਆਨਕ ਧਮਾਕਾ, 7 ਲੋਕਾਂ ਦੀ ਮੌਤ
- ਵਿਦੇਸ਼
- (Asia/Kolkata)
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਇੱਕ ਭਿਆਨਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ 2 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਹੋਰ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਧਮਾਕਾ ਸਰਾਏ ਨੌਰੰਗ ਤਹਿਸੀਲ ਦੇ ਇੱਕ ਰੁਸ਼ਭਰੇ ਚੌਕ ਵਿੱਚ ਹੋਇਆ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵਿਸਫੋਟਕਾਂ ਨਾਲ ਭਰਿਆ ਲੋਡਰ ਰਿਕਸ਼ਾ ਮੌਕੇ ‘ਤੇ ਖੜ੍ਹਾ ਸੀ ਜਾਂ ਫਿਰ ਕਿਸੇ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾਇਆ। ਘਟਨਾ ਸਥਾਨ ‘ਤੇ ਬੰਬ ਨਿਰੋਧਕ ਦਸਤਾ ਜਾਂਚ ਵਿੱਚ ਜੁਟਿਆ ਹੋਇਆ ਹੈ। ਮ੍ਰਿਤਕ ਪੁਲਿਸ ਕਰਮਚਾਰੀਆਂ ਦੀ ਪਛਾਣ ਆਦਿਲ ਜਾਨ ਅਤੇ ਰਾਹਤੁੱਲਾ ਵਜੋਂ ਹੋਈ ਹੈ। ਦੋਵਾਂ ਦੀਆਂ ਦੇਹਾਂ ਤਹਿਸੀਲ ਹੈੱਡਕੁਆਰਟਰ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਉੱਥੇ ਹੀ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਲੋਕਾਂ ਦੇ ਅਨੁਸਾਰ ਧਮਾਕਾ ਬਹੁਤ ਜ਼ੋਰਦਾਰ ਸੀ ਅਤੇ ਇਸ ਦੀ ਆਵਾਜ਼ ਦੂਰ ਤੱਕ ਸੁਣੀ ਗਈ। ਧਮਾਕੇ ਤੋਂ ਬਾਅਦ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਮੌਕੇ ‘ਤੇ ਪਹੁੰਚੀਆਂ ਪੁਲਿਸ ਅਤੇ ਰਾਹਤ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਚਸ਼ਮਦੀਦਾਂ ਦੇ ਮੁਤਾਬਕ ਧਮਾਕੇ ਕਾਰਨ ਕਈ ਦੁਕਾਨਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
Leave a Reply