ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ਼ਹੀਦ ਭਗਤ ਸਿੰਘ ਨੈਸ਼ਨਲ ਮੈਰਾਥਨ ਦਾ ਆਯੋਜਨ
- ਪੰਜਾਬ
- (Asia/Kolkata)
Bhagwant Mann ਵੱਲੋਂ ਅੱਜ ਸ਼ਹੀਦ-ਏ-ਆਜ਼ਮ Bhagat Singh ਦੇ ਨਾਮ ‘ਤੇ ਕਰਵਾਈ ਜਾਣ ਵਾਲੀ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਮੰਨਿਆ ਜਾ ਰਿਹਾ ਹੈ। ਇਸ ਮੌਕੇ Jai Krishan Singh Rori ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਾਰਚ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ Mahilpur (ਗੜ੍ਹਸ਼ੰਕਰ) ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾਵੇਗੀ। ਮਾਹਿਲਪੁਰ ਨੂੰ ਫੁੱਟਬਾਲ ਦੀ ਨਰਸਰੀ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦੌੜ ਮੁੱਖ ਮੰਤਰੀ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਕਰਵਾਈ ਜਾ ਰਹੀ ਹੈ, ਜਿਸ ਦਾ ਮਕਸਦ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰਾ ਬਣਾਉਣਾ ਹੈ। ਡਿਪਟੀ ਸਪੀਕਰ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ Khatkar Kalan ਵਿਖੇ ਸ਼ਹੀਦਾਂ ਨੂੰ ਨਮਨ ਕਰਨ ਤੋਂ ਬਾਅਦ ਕੀਤਾ ਸੀ। ਉੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਨਮਾਨ ਦੇ ਤਹਿਤ 23 ਮਾਰਚ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਉਨ੍ਹਾਂ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਭਗਤ ਸਿੰਘ ਨੇ ਇੱਕ ਮਜ਼ਬੂਤ ਅਤੇ ਸਿਹਤਮੰਦ ਦੇਸ਼ ਦਾ ਸੁਪਨਾ ਦੇਖਿਆ ਸੀ, ਜਿੱਥੇ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਤਤਪਰ ਹੋਵੇ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਵੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਮੈਰਾਥਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਾਸ਼ਟਰੀ ਪੱਧਰ ਦੀ ਦੌੜ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਸ਼੍ਰੇਣੀਆਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਵੀ ਭਾਗ ਲੈ ਸਕਣਗੇ। ਜੇਤੂ ਭਾਗੀਦਾਰਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਦੇਸ਼ ਅਤੇ ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
Leave a Reply