ਆਪਰੇਸ਼ਨ ਪ੍ਰਹਾਰ-2.0 ਤਹਿਤ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਰੀਬ 50 ਦੋਸ਼ੀ ਕਾਬੂ-ਜ਼ਿਲ੍ਹਾ ਪੁਲਿਸ ਮੁਖੀ

ਆਪਰੇਸ਼ਨ ਪ੍ਰਹਾਰ-2.0 ਤਹਿਤ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਰੀਬ 50 ਦੋਸ਼ੀ ਕਾਬੂ-ਜ਼ਿਲ੍ਹਾ ਪੁਲਿਸ ਮੁਖੀ

*ਗੈਂਗਸਟਰਾਂ ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਆਪਰੇਸ਼ਨ ਪ੍ਰਹਾਰ-2.0 – ਸੁਭਮ ਅਗਰਵਾਲ **ਜ਼ਿਲ੍ਹੇ ਭਰ ਵਿੱਚ ਆਪਰੇਸ਼ਨ ਪ੍ਰਹਾਰ-2.0 ਤਹਿਤ ਵਿਆਪਕ ਚੈਕਿੰਗ ਮੁਹਿੰਮ ਫ਼ਤਿਹਗੜ੍ਹ ਸਾਹਿਬ,( ਮੁਖ਼ਤਿਆਰ ਸਿੰਘ) ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਗੈਂਗਸਟਰ ਤੇ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਆਪਰੇਸ਼ਨ ਪ੍ਰਹਾਰ-2.0 ਤਹਿਤ ਅੱਜ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੀ ਨਿਗਰਾਨੀ ਅਤੇ ਐਸ.ਪੀ (ਡੀ) ਸ੍ਰੀ ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੁਲਿਸ ਦੀਆਂ ਟੀਮਾਂ ਵੱਲੋਂ ਵਿਆਪਕ ਚੈਕਿੰਗ ਕੀਤੀ ਗਈ। ਇਸ ਦੌਰਾਨ ਕਾਨੂੰਨ ਵਿਵਸਥਾ ਭੰਗ ਕਰਨ ਅਤੇ ਵੱਖ-ਵੱਖ ਅਪਰਾਧਿਕ ਮਾਮਲਿਆ ਵਿੱਚ ਲੋੜੀਂਦੇ ਕਰੀਬ 50 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅਪ ਕਰਕੇ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦੇ ਪੂਰੇ ਤੌਰ ’ਤੇ ਸਫ਼ਾਏ ਤੱਕ ਇਹ ਮੁਹਿੰਮ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਆਪਰੇਸ਼ਨ ਪ੍ਰਹਾਰ-2.0 ਇੱਕ ਨਿਰੰਤਰ ਅਤੇ ਖੁਫੀਆ ਜਾਣਕਾਰੀ ’ਤੇ ਆਧਾਰਿਤ ਸਰਜੀਕਲ ਮੁਹਿੰਮ ਹੈ, ਜਿਸਦਾ ਮਕਸਦ ਗੈਂਗਸਟਰਾਂ ਨੂੰ ਲੌਜਿਸਟਿਕਸ, ਵਿੱਤੀ ਸਹਾਇਤਾ ਅਤੇ ਸੰਚਾਰ ਨੈੱਟਵਰਕ ਮੁਹੱਈਆ ਕਰਵਾਉਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨੀ ਹੈ। ਐਸ.ਐਸ.ਪੀ ਸ੍ਰੀ ਸੁਭਮ ਅਗਰਵਾਲ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸੰਗਠਿਤ ਅਪਰਾਧ ਵਿਰੁੱਧ ਇਸ ਮੁਹਿੰਮ ਵਿੱਚ ਪੁਲਿਸ ਦਾ ਪੂਰਾ ਸਹਿਯੋਗ ਕੀਤਾ ਜਾਵੇ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਗੈਂਗਸਟਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਸਕਦੇ ਹਨ।