Daily Suraj

ਪੰਜਾਬੀ

ਇਜ਼ਰਾਈਲ ਯੁੱਧ ਦਾ ਅਸਰ: ਭਾਰਤ ਵਿੱਚ ਘਰੇਲੂ ਤੇ ਕਮਰਸ਼ੀਅਲ ਗੈਸ ਸਿਲੰਡਰ ਮਹਿੰਗੇ

07 Mar, 2026 06:53 AM

ਈਰਾਨ ਵਿਰੁੱਧ ਅਮਰੀਕਾ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਯੁੱਧ ਦਾ ਪ੍ਰਭਾਵ ਹੁਣ ਭਾਰਤ ਵਿੱਚ ਵੀ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਇਸ ਤਣਾਅ ਭਰੇ ਅੰਤਰਰਾਸ਼ਟਰੀ ਹਾਲਾਤਾਂ ਦਾ ਸਿੱਧਾ ਅਸਰ ਦੇਸ਼ ਦੇ ਆਮ ਲੋਕਾਂ ਅਤੇ ਕਾਰੋਬਾਰ ‘ਤੇ ਪਿਆ ਹੈ, ਕਿਉਂਕਿ ਘਰੇਲੂ ਅਤੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਨਵੀਆਂ ਦਰਾਂ 7 ਮਾਰਚ ਤੋਂ ਹੀ ਲਾਗੂ ਕਰ ਦਿੱਤੀਆਂ ਗਈਆਂ ਹਨ। ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਦੇਸ਼ ਭਰ ਵਿੱਚ 14.2 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਕੀਮਤਾਂ ਸ਼ਨੀਵਾਰ ਤੋਂ ਲਾਗੂ ਹੋ ਗਈਆਂ ਹਨ ਅਤੇ ਸੰਬੰਧਿਤ ਅਪਡੇਟ ਭਾਰਤੀ ਤੇਲ ਕੰਪਨੀ ਦੀ ਵੈੱਬਸਾਈਟ ‘ਤੇ ਵੀ ਦਰਜ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 115 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਅੱਜ ਦੀ ਤਾਰੀਖ ਤੋਂ ਹੀ ਲਾਗੂ ਹੋ ਗਿਆ ਹੈ। ਕਮਰਸ਼ੀਅਲ ਸਿਲੰਡਰ ਮਹਿੰਗੇ ਹੋਣ ਕਾਰਨ ਹੋਟਲਾਂ, ਰੈਸਟੋਰੈਂਟਾਂ ਅਤੇ ਛੋਟੇ ਵਪਾਰਕ ਅਦਾਰਿਆਂ ‘ਤੇ ਇਸਦਾ ਸਿੱਧਾ ਅਸਰ ਪੈਣ ਦੀ ਸੰਭਾਵਨਾ ਹੈ। ਉਲੇਖਣਯੋਗ ਹੈ ਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਅਪ੍ਰੈਲ 2025 ਤੋਂ ਬਾਅਦ ਨਹੀਂ ਵਧਾਈਆਂ ਗਈਆਂ ਸਨ। ਇਸ ਤਾਜ਼ਾ ਵਾਧੇ ਨਾਲ ਘਰੇਲੂ ਖਪਤਕਾਰਾਂ ਅਤੇ ਕਾਰੋਬਾਰੀ ਵਰਗ ਦੋਵਾਂ ਲਈ ਖਰਚ ਵਿੱਚ ਇਜ਼ਾਫ਼ਾ ਹੋਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਮੱਧ-ਪੂਰਬ ਵਿੱਚ ਵਧ ਰਹੇ ਤਣਾਅ ਅਤੇ ਯੁੱਧੀ ਹਾਲਾਤਾਂ ਦਾ ਅਸਰ ਗਲੋਬਲ ਊਰਜਾ ਮਾਰਕੀਟ ‘ਤੇ ਪੈ ਰਿਹਾ ਹੈ, ਜਿਸ ਕਾਰਨ ਇੰਧਨ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ।

Posted By: Daily Suraj Bureau

Latest News