ਸ਼੍ਰੋਮਣੀ ਅਕਾਲੀ ਦਲ ਨਾਲ ਮੰਡੀਗੌਬਿੰਦਗੜ ਦੇ ਵਾਸੀਆਂ ਦਾ ਵੱਡੀ ਗਿਣਤੀ ਜੁੜਨਾ 2027 ਲਈ ਸ਼ੁਭ ਸ਼ਗਨ:-- ਰਾਜੂ ਖੰਨਾ।

ਸ਼੍ਰੋਮਣੀ ਅਕਾਲੀ ਦਲ ਨਾਲ ਮੰਡੀਗੌਬਿੰਦਗੜ ਦੇ ਵਾਸੀਆਂ ਦਾ ਵੱਡੀ ਗਿਣਤੀ ਜੁੜਨਾ 2027 ਲਈ ਸ਼ੁਭ ਸ਼ਗਨ:-- ਰਾਜੂ ਖੰਨਾ।

ਗੋਗਨਾ ਪਰਿਵਾਰ ਸਮੇਤ ਆਪ ਤੇ ਕਾਂਗਰਸ ਪਾਰਟੀ ਛੱਡ ਵੱਡੀ ਗਿਣਤੀ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ।
 

ਅਮਿਤ ਗੋਗਨਾ ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ।
 

ਮੰਡੀਗੌਬਿੰਦਗੜ, ( ਮੁਖਤਿਆਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮੰਡੀਗੌਬਿੰਦਗੜ ਵਿਖੇ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵਾਰਡ ਨੰਬਰ 10 ਸੁਭਾਸ਼ ਨਗਰ ਵਿੱਚ ਵਰਿੰਦਰ ਗੋਗਨਾ ,ਸਮਿਤ ਗੋਗਨਾ ਪਰਿਵਾਰ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਯੂਥ ਆਗੂ ਸਿਵਕਾਤ ਤਿਵਾੜੀ ਦੀ ਪ੍ਰੇਰਣਾ ਸਦਕਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਤੇ ਵੱਡੀ ਗਿਣਤੀ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅੱਜ ਸੂਬੇ ਅੰਦਰ ਕੋਈ ਵੀ ਅਜਿਹਾ ਵਰਗ ਨਹੀਂ ਜੋ ਆਪ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨਾ ਕਰਦਾ ਹੋਵੇ। ਕਿਉਂ ਕਿ ਆਪ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਜੇਕਰ ਮੰਡੀਗੌਬਿੰਦਗੜ ਦੀ ਗੱਲ ਕਰੀਏ ਤਾ ਇੱਥੇ ਆਪ ਦੇ ਨੁਮਾਇੰਦਿਆਂ ਵੱਲੋਂ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਨਸਾਂ ਘਰ ਘਰ ਤੱਕ ਪਹੁੰਚ ਦਿੱਤਾ ਗਿਆ ਹੈ।ਜਿਸ ਕਾਰਨ ਹਰ ਰੋਜ਼ ਵੱਡੇ ਪੱਧਰ ਤੇ ਨੌਜਵਾਨਾਂ ਦੀਆਂ ਮੌਤਾ ਨਸ਼ਿਆਂ ਕਾਰਨ ਹੋ ਰਹੀਆਂ ਹਨ। ਰਾਜੂ ਖੰਨਾ ਨੇ ਕਾਨੂੰਨ ਵਿਵਸਥਾ ਦੀ ਗੱਲ ਕਰਦਿਆਂ ਕਿਹਾ ਕਿ ਮੰਡੀਗੌਬਿੰਦਗੜ ਦੇ ਹਾਲਾਤ ਇਹ ਬਣ ਚੁੱਕੇ ਹਨ ਕਿ ਕੋਈ ਵੀ ਔਰਤ ਘਰ ਤੋਂ ਬਾਹਰ ਨਿਕਲਣ ਲਈ ਸੋ ਬਾਰ ਸੋਚਦੀ ਹੈ ਕਿਉਂਕਿ ਨਸ਼ੇੜੀਆਂ ਵੱਲੋਂ ਚੈਨੀਆਂ,ਬਾਲੀਆ,ਖੋਹ ਲੲਈਆ ਜਾਂਦੀਆਂ ਹਨ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਉਦਯੋਗਪਤੀਆਂ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਜਿਥੇ ਆ ਰਹੀਆਂ ਹਨ।ਉਥੇ ਮਿੱਲਾ ਵਿੱਚ ਕੰਮ ਕਰਦੇਂ ਮਜ਼ਦੂਰਾਂ ਦੀਆਂ ਤਨਖਾਹਾਂ ਤੱਕ ਖੋਹ ਕੇ ਜਖਮੀ ਕਰ ਦਿੱਤਾ ਜਾਂਦਾ ਹੈ। ਇਸ ਸਾਰੇ ਵਰਤਾਰੇ ਨੂੰ ਰੋਕਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਬੁਰੀ ਤਰ੍ਹਾਂ ਫੇਲ੍ਹ ਜਾਪ ਰਿਹਾ ਹੈ। ਰਾਜੂ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤੇ ਹਲਕਾ ਅਮਲੋਹ ਤੋਂ ਵੱਡੀ ਜਿੱਤ ਦਰਜ਼ ਕਰਵਾਉਣ।ਇਸ ਮੌਕੇ ਤੇ ਰਾਜੂ ਖੰਨਾ ਨੇ ਸਮਿਤ ਗੋਗਨਾ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਸੀਨੀਅਰ ਮੀਤ ਪ੍ਰਧਾਨ ਵੀ ਐਲਾਨ ਕੀਤਾ। ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਇਸ ਸਮਾਗਮ ਵਿੱਚ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ,ਬੰਟੀ ਰਹਿਲ,,ਜਥੇਦਾਰ ਹਰਮੀਤ ਸਿੰਘ ਖਾਲਸਾ, ਯੂਥ ਆਗੂ ਸਿਵਕਾਤ ਤਿਵਾੜੀ, ਪ੍ਰਿੰਸ ਛੱਤਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਸ਼ਨੀ ਲੁਥਰਾ,ਕਰਨ ਡਡਹੇੜੀ,ਡਾ ਬਲਵੀਰ ਸਿੰਘ ਡਡਹੇੜੀ, ਰਾਜੇਸ਼ ਕੁਮਾਰ ਸ਼ਾਹੀ, ਸਤਨਾਮ ਸਿੰਘ ਡਡਹੇੜੀ,ਸੁਨੀਤਾ ਵਰਮਾ,ਵਰੁਣ ਗੋਗਨਾ,ਪਵਨ ਗੋਗਨਾ,ਰਿਧਮ ਗਰਗ, ਅਜੀਤ ਸਿੰਘ, ਸੁਖਬੀਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ।