Daily Suraj

ਪੰਜਾਬੀ

ਐਮ.ਐਲ.ਜੀ. ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦਾ ਪਹਿਲਾ ਦਿਨ ਪੂਰੇ ਉਤਸ਼ਾਹ ਨਾਲ ਮਨਾਇਆ

01 Apr, 2026 05:44 PM

(ਜਗਸੀਰ ਸਿੰਘ) - ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿੱਚ ਨਵੇਂ ਅਕਾਦਮਿਕ ਸੈਸ਼ਨ ਦਾ ਪਹਿਲਾ ਦਿਨ ਬਹੁਤ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਮਾਹੌਲ ਰੌਣਕਾਂ ਨਾਲ ਭਰਿਆ ਹੋਇਆ ਸੀ ਅਤੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਸਮੇਂ ਪਹਿਲੀ ਤੋਂ ਤੀਜੀ ਕਲਾਸ ਦੇ ਬੱਚਿਆਂ ਵੱਲੋਂ ਟ੍ਰੀ ਪਲਾਂਟੇਸ਼ਨ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਨ੍ਹਾਂ ਨੇ ਫਲਦਾਰ ਰੁੱਖ ਲਗਾਏ ਅਤੇ ਪਰਿਆਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਫਰਸਟ ਕਿੰਡਰ ਸੈਕਸ਼ਨ ਦੇ ਨੰਨੇ ਮੁੰਨੇ ਬੱਚਿਆਂ ਦਾ ਅਧਿਆਪਕਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਚਾਕਲੇਟਾਂ ਅਤੇ ਕੈਂਡੀਜ਼ ਦਿੱਤੀਆਂ ਗਈਆਂ, ਜਿਸ ਨਾਲ ਉਨ੍ਹਾਂ ਦਾ ਪਹਿਲਾ ਦਿਨ ਹੋਰ ਵੀ ਖਾਸ ਬਣ ਗਿਆ। ਅਧਿਆਪਕਾਂ ਨੇ ਸਾਰੇ ਬੱਚਿਆਂ ਨੂੰ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਕੁੱਲ ਮਿਲਾ ਕੇ, ਇਹ ਦਿਨ ਖੁਸ਼ੀ, ਸਿੱਖਿਆ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ ਅਤੇ ਨਵੇਂ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ ਹੋਈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM