ਗੁਰੂ ਅਮਰਦਾਸ ਪਬਲਿਕ ਸਕੂਲ ’ਚ ਮਨਾਇਆ ਸ਼ਹੀਦੀ ਦਿਹਾੜਾ
- ਪੰਜਾਬ
- (Asia/Kolkata)
ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਨੂੰ ਬਿਆਨ ਕਰਦਿਆਂ ਕਵਿਤਾਵਾਂ, ਭਾਸ਼ਣ, ਸਾਖੀਆਂ ਅਤੇ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਧਾਰਮਿਕ ਅਧਿਆਪਕਾ ਬੀਬੀ ਜਸਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੱਸਦੇ ਹੋਏ ਸਟੇਜ ਸੰਭਾਲਣ ਦੀ ਭੂਮਿਕਾ ਨਿਭਾਈ। ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਅਤੇ ਪ੍ਰਿੰਸੀਪਲ ਡਾ.ਅਪਰਣਾ ਮਹਿਤਾ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਸ਼ਹਾਦਤਾਂ ਨੂੰ ਯਾਦ ਰੱਖਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਹਿੰਦਰਜੀਤ ਸਿੰਘ ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ,ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਡਾ. ਐੱਚ.ਐੱਮ. ਹੁਰੀਆ,ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਐੱਚ.ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ, ਸਕੂਲ ਦਾ ਸਟਾਫ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।
Leave a Reply