Daily Suraj

ਪੰਜਾਬੀ

ਪੀ ਐਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੁਪਾਣਾ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਸਬਜੈਕਟ ਮੇਲਾ ਸਫ਼ਲਤਾਪੂਰਵਕ ਸੰਪੰਨ

20 Nov, 2026 04:13 PM

ਵੱਖ-ਵੱਖ ਵਿਸ਼ਿਆਂ ਦੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ।
 

ਰੁਪਾਣਾ (ਸ੍ਰੀ ਮੁਕਤਸਰ ਸਾਹਿਬ): ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੁਪਾਣਾ ਵਿਖੇ ਮਿਤੀ 18 ਅਤੇ 19 ਨਵੰਬਰ 2026 ਨੂੰ ਦੋ ਰੋਜ਼ਾ ਬਲਾਕ ਪੱਧਰੀ ਸਬਜੈਕਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਦੋ ਰੋਜ਼ਾ ਸਮਾਗਮ ਦੌਰਾਨ ਆਰਟ ਇੰਟੀਗ੍ਰੇਟਿਡ ਲਰਨਿੰਗ, ਇੰਡੀਅਨ ਐਥੋਸ ਅਤੇ ਰੀਅਲ ਲਾਈਫ ਐਪਲੀਕੇਸ਼ਨ ਵਿਸ਼ਿਆਂ ਅਧੀਨ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਿਰਜਣਾਤਮਕਤਾ, ਨੈਤਿਕ ਕਦਰਾਂ-ਕੀਮਤਾਂ, ਵਿਹਾਰਕ ਗਿਆਨ ਅਤੇ ਕਲਾ ਰਾਹੀਂ ਸਿੱਖਣ ਦੀ ਰੁਚੀ ਪੈਦਾ ਕਰਨਾ ਸੀ। ਮੁਕਾਬਲਿਆਂ ਦੇ ਨਤੀਜੇ: 18 ਨਵੰਬਰ ਨੂੰ(6ਵੀਂ ਤੋਂ 8ਞੀਂ) ਆਰਟ ਇੰਟੀਗ੍ਰੇਟਿਡ ਲਰਨਿੰਗ ਵਿੱਚ ਪਹਿਲਾ ਸਥਾਨ ਸਰਕਾਰੀ ਮਿਡਲ ਸਕੂਲ ਅਟਾਰੀ, ਦੂਜਾ ਸਥਾਨ ਸਰਕਾਰੀ ਮਿਡਲ ਸਕੂਲ ਕਾਲਾ ਸਿੰਘ ਵਾਲਾ ਅਤੇ ਤੀਜਾ ਸਥਾਨ ਸਰਕਾਰੀ ਮਾਡਲ ਸਕੂਲ ਭਾਗਸਰ ਨੇ ਪ੍ਰਾਪਤ ਕੀਤਾ। ਇੰਡੀਅਨ ਐਥੋਸ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ, ਦੂਜਾ ਸਥਾਨ ਸਰਕਾਰੀ ਮਾਡਲ ਸਕੂਲ ਭਾਗਸਰ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਚੱਕ ਕਾਲਾ ਸਿੰਘ ਵਾਲਾ ਨੇ ਹਾਸਲ ਕੀਤਾ। ਰੀਅਲ ਲਾਈਫ ਐਪਲੀਕੇਸ਼ਨ ਵਿੱਚ ਪਹਿਲਾ ਸਥਾਨ ਸਰਕਾਰੀ ਮਾਡਲ ਸਕੂਲ ਭਾਗਸਰ, ਦੂਜਾ ਸਥਾਨ ਸਰਕਾਰੀ ਮਿਡਲ ਸਕੂਲ ਕੱਪਿਆਂਵਾਲੀ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਸਮਾਵਾਲੀ ਨੇ ਪ੍ਰਾਪਤ ਕੀਤਾ। 19 ਨਵੰਬਰ ਨੂੰ (9ਵੀਂ ਤੋਂ 12ਵੀਂ) ਆਰਟ ਇੰਟੀਗ੍ਰੇਟਿਡ ਲਰਨਿੰਗ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ, ਦੂਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਅਤੇ ਤੀਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਨੇ ਪ੍ਰਾਪਤ ਕੀਤਾ। ਇੰਡੀਅਨ ਐਥੋਸ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਾਗਸਰ, ਦੂਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਅਤੇ ਤੀਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਨੇ ਹਾਸਲ ਕੀਤਾ। ਰੀਅਲ ਲਾਈਫ ਐਪਲੀਕੇਸ਼ਨ ਵਿੱਚ ਪਹਿਲਾ ਸਥਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਾਗਸਰ, ਦੂਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਅਤੇ ਤੀਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਨੇ ਪ੍ਰਾਪਤ ਕੀਤਾ। ਜੱਜ ਸਾਹਿਬਾਨ ਦੀ ਭੂਮਿਕਾ ਇਨ੍ਹਾਂ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਸਕੂਲਾਂ ਤੋਂ ਆਏ ਜੱਜ ਸਾਹਿਬਾਨ ਨੇ ਆਪਣੀ ਅਹਿਮ ਭੂਮਿਕਾ ਨਿਭਾਈ। ਜੱਜ ਸਾਹਿਬਾਨ ਵਿੱਚ ਸ੍ਰੀਮਤੀ ਨੀਤੂ , ਸ੍ਰੀਮਤੀ ਡਿੰਪਲ ਵਰਮਾ, ਸ੍ਰੀ ਪ੍ਰੀਤਮ ਸਿੰਘ, ਸ੍ਰੀ ਵਿਵੇਕ ਜੈਨ, ਸ੍ਰੀਮਤੀ ਨਵਦੀਪਕਾ ਜੈਨ, ਸ੍ਰੀ ਸੰਜੀਵ ਕੁਮਾਰ, ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਵਕੀਲ ਸਿੰਘ ਅਤੇ ਸ੍ਰੀ ਹਰਕੇਵਲ ਸਿੰਘ ਸ਼ਾਮਲ ਸਨ। ਇਸ ਸਮਾਗਮ ਦੀ ਸਫ਼ਲਤਾ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਹੇਸ਼ ਕੁਮਾਰ, ਸਕੂਲ ਇੰਚਾਰਜ ਸ੍ਰੀ ਮਨੋਜ ਕੁਮਾਰ ਅਤੇ ਨੋਡਲ ਇੰਚਾਰਜ ਸ੍ਰੀ ਪ੍ਰਵੀਨ ਕੁਮਾਰ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਟੇਜ ਸਕੱਤਰ ਦੀ ਭੂਮਿਕਾ ਸ. ਬਲਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਗੁਰਮੀਤ ਸਿੰਘ, ਡਿਪਟੀ ਚੇਅਰਮੈਨ ਸ. ਜਗਜੀਤ ਸਿੰਘ, ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਸ. ਰਵਿੰਦਰ ਸਿੰਘ ਨੇ ਵੀ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਅਧਿਆਪਕਾਂ, ਜੱਜ ਸਾਹਿਬਾਨ, ਭਾਗ ਲੈਣ ਵਾਲੇ ਸਕੂਲਾਂ, SMC ਮੈਂਬਰਾਂ ਅਤੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਗਿਆ। ਸਮਾਗਮ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਅਤੇ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ।

Latest News