ਭਾਵਾਧਸ ਵਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਕੱਢੀ ਜਾਵੇਗੀ ਸਕੂਟਰ- ਮੋਟਰ ਸਾਈਕਲ ਰੈਲੀ : ਧੀਂਗਾਨ

ਭਾਵਾਧਸ ਵਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਕੱਢੀ ਜਾਵੇਗੀ ਸਕੂਟਰ- ਮੋਟਰ ਸਾਈਕਲ ਰੈਲੀ : ਧੀਂਗਾਨ

ਭਾਰਤੀਯ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਦੀ ਇਕ ਮੀਟਿੰਗ ਸੰਸਥਾ ਦੇ ਰਾਸ਼ਟਰੀ ਕਾਰਜਕਾਰੀ ਨਿਰਦੇਸ਼ਕ ਵੀਰਸ਼੍ਰੇਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਸੰਸਥਾ ਦੇ ਕੇਂਦਰੀ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਅਤੇ ਭਾਵਾਧਸ ਵਲੋਂ 14 ਅਪ੍ਰੈਲ ਨੂੰ ਸਵੇਰੇ 10 ਵਜੇ ਭਾਵਾਧਸ ਦੇ ਕੇਂਦਰੀ ਦਫ਼ਤਰ ਵਲੋਂ ਵਿਸ਼ਾਲ ਸਕੂਟਰ ਮੋਟਰ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਇਹ ਸਕੂਟਰ ਮੋਟਰ ਸਾਈਕਲ ਰੈਲੀ ਮਾਤਾ ਰਾਣੀ ਚੌਂਕ , ਸਲੇਮ ਟਾਬਰੀ ਤੋਂ ਹੁੰਦੀ ਹੋਈ ਜਲੰਧਰ ਬਾਈਪਾਸ ਡਾ. ਅੰਬੇਡਕਰ ਚੌਂਕ ਵਿਖੇ ਸਮਾਪਤ ਹੋਵੇਗੀ ਜਿਥੇ ਕਿ ਸਮੂਹ ਭਾਵਾਧਸ ਆਗੂਆਂ ਵਲੋਂ ਬਾਬਾ ਸਾਹਿਬ ਦੇ ਬੁੱਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਆਧੁਨਿਕ ਭਾਰਤ ਦੇ ਜਨਮਦਾਤਾ ਹਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰਕੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਨਤਾ ਦੇ ਅਧਿਕਾਰ ਦਿੱਤੇ ਹਨ ਇਸ ਲਈ ਹਰੇਕ ਭਾਰਤੀ ਨਾਗਰਿਕ ਨੂੰ 14 ਅਪ੍ਰੈਲ ਵਾਲੇ ਦਿਨ ਬਾਬਾ ਸਾਹਿਬ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਨੇ ਚਾਹੀਦੇ ਹਨ। ਇਸ ਮੌਕੇ ਪਿੰਕਾ ਚੰਡਾਲਿਆ, ਰਾਜਵੀਰ ਚੋਟਾਲਾ, ਰਵੀ ਮਤੰਗ, ਯੂਨੀਅਨ ਪ੍ਰਧਾਨ ਵਿੱਕੀ ਰਹੇਲਾ, ਸੁਭਾਸ਼ ਸੋਦੇ, ਵਰੁਣ ਰਾਜ, ਸੁਸੀਲ ਰੱਤੀ, ਸੰਤੋਸ਼ ਸਰਪੰਚ, ਬਿਹਾਰੀ ਲਾਲ, ਪੱਪੂ, ਬਲਵੀਰ ਮਾਥੁਰ, ਐਡਵੋਕੇਟ ਅਰਜੁਨ ਧੀਂਗਾਨ, ਰਾਜਨ ਪਰੋਚਾ, ਆਦਿ ਹਾਜ਼ਰ ਸਨ।