ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

(ਜਗਸੀਰ ਸਿੰਘ)-ਸਥਾਨਕ ਗੁਰਦੁਆਰਾ ਸਾਹਿਬ ਜੀ ਗੁਰੂ ਸਿੰਘ ਸਭਾ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮ੍ਰਿਤ ਵੇਲੇ ਦੀਆਂ ਪ੍ਭਾਤ ਫੇਰੀਆਂ ਜਾਰੀ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਬੰਸ ਸਿੰਘ, ਹਰਪ੍ਰੀਤ ਸਿੰਘ ਸ਼ੈਲੀ, ਉਪਿੰਦਰਜੀਤ ਸਿੰਘ ਟੋਕੀ ਮੈਨੇਜਰ, ਅਵਤਾਰ ਸਿੰਘ, ਗੁਰਿੰਦਰ ਵੀਰ ਸਿੰਘ, ਜਸਵੀਰ ਸਿੰਘ ਪਿੰਕਾ, ਇੰਦਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਇਹਨਾਂ ਪ੍ਭਾਤ ਫੇਰੀਆਂ ਦੌਰਾਨ ਸੰਗਤਾਂ ਵੱਲੋਂ ਸ਼ਬਦਾਂ ਦੇ ਗਾਇਨ ਨਾਲ ਗੁਰੂ ਸਾਹਿਬ ਦੇ ਸੰਦੇਸ਼ ਦਾ ਸੰਚਾਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ, ਕਰਤਾਰ ਸਿੰਘ, ਹਰਵਿੰਦਰ ਸਿੰਘ ਪੱਪੂ, ਸੰਦੀਪ ਸਿੰਘ ਤੋਂ ਇਲਾਵਾ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਸੁਰਿੰਦਰ ਕੌਰ, ਮਨਜੀਤ ਕੌਰ, ਨਿਸ਼ਾ ਰਾਣੀ, ਰੁਪਿੰਦਰ ਕੌਰ, ਮਧੂ ਸਿੰਗਲਾ, ਰੇਖਾ ਰਾਣੀ, ਕਿਰਨ ਦੂਆ, ਮਨੀਸ਼ਾ ਰਾਣੀ ਆਦਿ ਵੱਲੋਂ ਗੁਰੂ ਜਸ ਗਾਇਨ ਕੀਤਾ ਜਾ ਰਿਹਾ ਹੈ। ਵੱਖ ਵੱਖ ਗੁਰਦੁਆਰਾ ਸਾਹਿਬਾਨ ਅਤੇ ਕਲੋਨੀਆਂ ਵਿੱਚ ਪ੍ਬੰਧਕ ਕਮੇਟੀਆਂ ਅਤੇ ਕਲੋਨੀ ਨਿਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਅਤੇ ਸੰਗਤਾਂ ਨੂੰ ਚਾਹ, ਦੁੱਧ, ਕਾਫੀ ਅਤੇ ਖਾਧ ਪਦਾਰਥਾਂ ਦੀ ਸੇਵਾ ਕੀਤੀ ਜਾ ਰਹੀ ਹੈ। ਭਾਈ ਕੇਵਲ ਸਿੰਘ ਹੈੱਡ ਗ੍ਰੰਥੀ, ਕਮੇਟੀ ਮੈਂਬਰ ਚਰਨਕਮਲ ਸਿੰਘ ਸ਼ੇਖੋਂ, ਅੰਮ੍ਰਿਤ ਪਾਲ ਸਿੰਘ, ਜਰਨੈਲ ਸਿੰਘ ਦੇ ਨਾਲ ਤਰਲੋਚਨ ਸਿੰਘ, ਪ੍ਤਾਪ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ ਖਾਲਸਾ ਕਕਾਰ ਭੰਡਾਰ, ਹਰਪ੍ਰੀਤ ਸਿੰਘ ਪ੍ਰੀਤ, ਸੁਰੇਸ਼ ਕੁਮਾਰ ਆਦਿ ਵੱਲੋਂ ਵੱਖ ਸੇਵਾਵਾਂ ਰਾਹੀਂ ਸਹਿਯੋਗ ਦੇ ਰਹੇ ਹਨ। ਹਰਬੰਸ ਸਿੰਘ ਅਤੇ ਗੁਰਿੰਦਰ ਵੀਰ ਸਿੰਘ ਨੇ ਦੱਸਿਆ ਕਿ ਗੁਰਪੁਰਬ ਦੇ ਸਬੰਧ ਵਿੱਚ 22 ਨਵੰਬਰ ਨੂੰ ਸਵੇਰੇ 10. 30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚਾਲੇ ਪਾਵੇਗਾ। ਜਦੋਂ ਕਿ 23 ਨਵੰਬਰ ਨੂੰ ਸਵੇਰੇ 10 ਵਜੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਗੁਰਮਤਿ ਪ੍ਸ਼ਨੋਤਰੀ ਮੁਕਾਬਲੇ ਅਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਜਾਣਗੇ। 24 ਨਵੰਬਰ ਪ੍ਰਕਾਸ਼ ਪੁਰਬ ਦੇ ਦਿਹਾੜੇ ਦਿਨ ਦੇ ਗੁਰਮਤਿ ਸਮਾਗਮ ਵਿੱਚ ਭਾਈ ਇੰਦਰਜੀਤ ਸਿੰਘ ਨਦਰਿ ਲੁਧਿਆਣੇ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ ਅਤੇ ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਕੀਰਤਨ ਦੀ ਹਾਜ਼ਰੀ ਭਰਨਗੇ ਜਦੋਂ ਕਿ ਗਿਆਨੀ ਪਿ੍ਤਪਾਲ ਸਿੰਘ ਪਟਿਆਲੇ ਵਾਲੇ ਕਥਾ ਵਿਚਾਰ ਕਰਨਗੇ। ਰਾਤ ਦੇ ਸਮਾਗਮ ਵਿੱਚ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਲੋਕਲ ਗੁਰਦੁਆਰਾ ਸਾਹਿਬਾਨ ਦੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ, ਬਲਜੀਤ ਸਿੰਘ , ਭਾਈ ਗੁਰਪ੍ਰੀਤ ਸਿੰਘ ਤੋਂ ਇਲਾਵਾ ਭਾਈ ਮਹਿਕਦੀਪ ਸਿੰਘ ਸੀ੍ ਅੰਮ੍ਰਿਤਸਰ ਵਾਲੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ ਜਦੋਂ ਕਿ ਪ੍ਰਸਿੱਧ ਵਿਦਵਾਨ ਭਾਈ ਹਰਜਿੰਦਰ ਸਿੰਘ ਮਾਝੀ (ਦਰਬਾਰ ਏ ਖਾਲਸਾ) ਕਥਾ ਵਿਚਾਰ ਕਰਨਗੇ ਤੇ ਅੰਤਰਰਾਸ਼ਟਰੀ ਢਾਡੀ ਭਾਈ ਬਲਦੇਵ ਸਿੰਘ ਲੌਂਗੋਵਾਲ ਦਾ ਜਥਾ ਬੀਰ ਰਸੀ ਵਾਰਾਂ ਅਤੇ ਵਿਆਖਿਆ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਸਾਰੇ ਸਮਾਗਮਾਂ ਵਿੱਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।