ਥਾਣਾ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ: 100 ਗ੍ਰਾਮ ਹੈਰੋਇੰਨ ਸਮੇਤ ਦੋ ਦੋਸ਼ੀ ਗ੍ਰਿਫ਼ਤਾਰ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
ਅੰਮ੍ਰਿਤਸਰ (ਆਰ.ਕੇ. ਸੋਨੀ) — ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਸ਼੍ਰੀ ਨੀਰਜ ਕੁਮਾਰ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵੱਲੋਂ 100 ਗ੍ਰਾਮ ਹੈਰੋਇੰਨ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਦੱਸਿਆ ਗਿਆ ਕਿ ਗਸ਼ਤ ਦੌਰਾਨ ਪਿੰਡ ਚੋਗਾਵਾਂ ਇਲਾਕੇ ਵਿੱਚ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇੰਨ ਬਰਾਮਦ ਹੋਈ। ਗ੍ਰਿਫ਼ਤਾਰ ਦੋਸ਼ੀਆਂ ਨੇ ਆਪਣੇ ਨਾਮ ਗੁਰਸੇਵਕ ਸਿੰਘ ਉਰਫ਼ ਗੁਰਪ੍ਰੀਤ ਸਿੰਘ ਅਤੇ ਪੰਜਾਬ ਸਿੰਘ ਦੱਸੇ ਹਨ।
ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 346 ਮਿਤੀ 31/12/2025 ਅਧੀਨ ਧਾਰਾਵਾਂ 21/29/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਗਹਿਰਾਈ ਨਾਲ ਖੰਗਾਲਿਆ ਜਾ ਰਿਹਾ ਹੈ। ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Leave a Reply