‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

9 ਤੋਂ 16 ਸਤੰਬਰ ਤੱਕ ਮੋਗਾ ਵਿੱਚ ਬਲਾਕ ਪੱਧਰ ’ਤੇ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੈਸ ਕਾਨਫਰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਦੱਸਿਆ ਕਿ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ। ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਦੇ ਵਰਗ ਸ਼ਾਮਲ ਹਨ। ਇਸ ਤਰ੍ਹਾਂ ਹਰ ਉਮਰ ਵਰਗ ਦੇ ਲੋਕਾਂ ਲਈ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਗਿਆ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ਕਿਊਆਰ ਕੋਡ ਜਾਰੀ ਕੀਤਾ ਗਿਆ ਹੈ। ਖਿਡਾਰੀ ਇਸ ਰਾਹੀਂ ਮੁਫ਼ਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਜਿਸਟ੍ਰੇਸ਼ਨ ਅਤੇ ਖੇਡਾਂ ਸਬੰਧੀ ਸਾਰੀ ਜਾਣਕਾਰੀ ਵੈੱਬਸਾਈਟ ਅਤੇ ਜ਼ਿਲ੍ਹਾ ਪੇਜ ’ਤੇ ਸਾਂਝੀ ਕੀਤੀ ਜਾ ਰਹੀ ਹੈ। ਬਲਾਕ ਪੱਧਰ ’ਤੇ ਐਥਲੈਟਿਕਸ, ਖੋ-ਖੋ, ਕਬੱਡੀ, ਫੁੱਟਬਾਲ, ਵਾਲੀਬਾਲ, ਬੈਡਮਿੰਟਨ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਖੇਡਾਂ ਦੀ ਗਿਣਤੀ ਹੋਰ ਵਧੇਗੀ। ਮੁਕਾਬਲੇ ਖੇਡ ਦੀ ਕਿਸਮ ਅਨੁਸਾਰ ਵੱਖ-ਵੱਖ ਸਥਾਨਾਂ ’ਤੇ ਕਰਵਾਏ ਜਾਣਗੇ ਅਤੇ ਵੈਨਿਊਜ਼ ਬਾਰੇ ਜਾਣਕਾਰੀ ਸਮੇਂ-ਸਮੇਂ ’ਤੇ ਜਾਰੀ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦਾ ਮਹੱਤਵਪੂਰਨ ਸਾਧਨ ਹਨ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟੇਡੀਅਮਾਂ ਦੇ ਵਿਕਾਸ ਅਤੇ ਸਕੂਲਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਸਮੇਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੋਗਾ ਜ਼ਿਲ੍ਹਾ ਤਾਈਕਵਾਂਡੋ, ਹੈਵੀ ਲਿਫਟਿੰਗ ਅਤੇ ਹੋਰ ਖੇਡਾਂ ਵਿੱਚ ਪਹਿਲਾਂ ਵੀ ਵਧੀਆ ਪ੍ਰਦਰਸ਼ਨ ਕਰਦਾ ਰਿਹਾ ਹੈ। ਉਨ੍ਹਾਂ ਨੇ ਬੱਚਿਆਂ, ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਖੇਡਾਂ ਰਾਹੀਂ ਪੰਜਾਬ ਦਾ ਨਾਮ ਰੌਸ਼ਨ ਕਰਨ।