Daily Suraj

ਪੰਜਾਬੀ

CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ’ਤੇ, ਕੇਜਰੀਵਾਲ ਤੇ ਸਿਸੋਦੀਆ ਵੀ ਪਹੁੰਚਣਗੇ

12 Aug, 2026 07:33 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਹੁਸ਼ਿਆਰਪੁਰ ਪਹੁੰਚਣਗੇ। ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਰੋਸ਼ਨ ਗਰਾਊਂਡ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ 15 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਬੱਸਾਂ ਸ਼੍ਰੀ ਖਾਟੂ ਸ਼ਿਆਮ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ ਲਈ ਰਵਾਨਾ ਹੋਣਗੀਆਂ। ਇਸ ਤੋਂ ਬਾਅਦ ਤਿੰਨੇ ਆਗੂ ਸ਼ਾਮ 6:30 ਵਜੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਇਸ ਫੇਰੀ ਨੂੰ ਲੈ ਕੇ ਹੁਸ਼ਿਆਰਪੁਰ ਵਿੱਚ ਤਿਆਰੀਆਂ ਕੀਤੀਆਂ ਗਈਆਂ ਹਨ।

Latest News