CM ਭਗਵੰਤ ਮਾਨ-ਕੇਜਰੀਵਾਲ ਦਾ ਜਲੰਧਰ ਦੌਰਾ ਰੱਦ
,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅੱਜ ਹੋਣ ਵਾਲਾ ਜਲੰਧਰ ਦੌਰਾ ਰੱਦ ਹੋ ਗਿਆ ਹੈ। ਪਹਿਲਾ ਇਸ ਦੌਰੇ ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਗਿਆ ਸੀ, ਪਰ ਬਾਅਦ ਵਿੱਚ ਅਚਾਨਕ ਰੱਦ ਕਰ ਦਿੱਤਾ ਗਿਆ। ਹੁਣ ਦੋਵਾਂ ਆਗੂਆਂ ਦੇ ਐਤਵਾਰ (11 ਜਨਵਰੀ) ਨੂੰ ਸ਼ਹਿਰ ਦਾ ਦੌਰਾ ਕਰਨ ਦੀ ਉਮੀਦ ਹੈ। ‘ਆਪ’ ਸਰਕਾਰ ਵੱਲੋਂ ਦੌਰੇ ਨੂੰ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼ਹਿਰ ਦੇ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਵਾਲੇ ਸਨ।
Posted By: Daily Suraj Bureau