ਐਮ.ਐਲ.ਜੀ. ਕਾਨਵੈਂਟ ਸਕੂਲ ਦਾ ਸਾਲਾਨਾ ਨਤੀਜਾ
ਰਿਹਾ ਸ਼ਾਨਦਾਰ (ਜਗਸੀਰ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ, ਚੀਮਾ ਨੇ ਇਸ ਸਾਲ ਆਪਣੇ ਸ਼ਾਨਦਾਰ ਸਾਲਾਨਾ ਪ੍ਰੀਖਿਆ ਨਤੀਜਿਆਂ ਨਾਲ ਇੱਕ ਵਾਰ ਫਿਰ ਕਾਮਯਾਬੀ ਦਾ ਝੰਡਾ ਲਹਿਰਾਇਆ ਹੈ। ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਅਗਲੀ ਕਲਾਸਾਂ ਵਿੱਚ ਦਾਖਲਾ ਹਾਸਲ ਕੀਤਾ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੂਲ ਦੀ ਮੈਨੇਜਮੈਂਟ ਦੇ ਮੈਂਬਰ — ਸੋਨੀਆ ਮੈਮ, ਮਧੁ ਮੈਮ, ਨਵੀਨ ਗੋਇਲ, ਰਜਿੰਦਰ ਸਰ ਅਤੇ ਹੈਪੀ ਗੋਇਲ ਮੌਜੂਦ ਰਹੇ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ। ਸਕੂਲ ਦੇ ਪ੍ਰਿੰਸਿਪਲ ਸ਼੍ਰੀ ਵਿਕਾਸ ਸੂਦ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਾਤਾਰ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਸਾਰੇ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Posted By: Daily Suraj Bureau