Daily Suraj

ਪੰਜਾਬੀ

ਬਲਾਕ ਸੰਮਤੀ ਬੱਸੀ ਦੇ ਚੇਅਰਮੈਨ ਬਣੇ ਜਗਤਾਰ ਸਿੰਘ ਅਤੇ ਹਰਪ੍ਰੀਤ ਕੌਰ ਸਰਵਸੰਮਤੀ ਨਾਲ ਵਾਈਸ ਚੇਅਰਮੈਨ ਚੁਣੇ

06 Mar, 2026 11:58 AM

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਰਬਸੰਮਤੀ ਨਾਲ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਦਿੱਤੀ ਮੁਬਾਰਕਬਾਦ  ( ਮੁਖ਼ਤਿਆਰ ਸਿੰਘ) ਬਲਾਕ ਸੰਮਤੀ ਬੱਸੀ ਦੀ ਚੋਣ ਪ੍ਰਕਿਰਿਆ ਦੌਰਾਨ ਬਲਾਕ ਸੰਮਤੀ ਖਾਲਸਪੁਰ ਤੋਂ ਜਗਤਾਰ ਸਿੰਘ ਨੂੰ ਸਰਵਸੰਮਤੀ ਨਾਲ ਚੇਅਰਮੈਨ ਅਤੇ ਬਲਾਕ ਸੰਮਤੀ ਭਟੇੜੀ ਤੋਂ ਹਰਪ੍ਰੀਤ ਕੌਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ। ਇਹ ਚੋਣ ਐਸ.ਡੀ.ਐਮ ਬੱਸੀ ਪਠਾਣਾ ਹਰਵੀਰ ਕੌਰ ਦੀ ਦੇਖ ਰੇਖ ਹੇਠ ਵਿਚ ਹੋਈ। ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬੱਸੀ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹਨਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਪੂਰਨ ਇਮਾਨਦਾਰੀ ਨਾਲ ਕੰਮ ਕਰਕੇ ਸੂਬੇ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਚੁਣੇ ਗਏ ਅਹੁਦੇਦਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।ਇਸ ਮੌਕੇ ਬਲਾਕ ਸੰਮਤੀ ਦੇ ਮੈਂਬਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਰਸਵਿੰਦਰ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਯਾਦਵਿੰਦਰ ਸਿੰਘ, ਰਾਜਿੰਦਰ ਸਿੰਘ, ਹਰਪ੍ਰੀਤ ਕੌਰ, ਦਲਜੀਤ ਕੌਰ, ਰਾਜਦੇਵੀ, ਜੋਤੀ ਰਾਣੀ, ਜਸਵਿੰਦਰ ਕੌਰ, ਅੰਗਰੇਜ਼ ਸਿੰਘ ਸਮੇਤ ਹੋਰ ਸੰਮਤੀ ਮੈਂਬਰ ਹਾਜ਼ਰ ਸਨ।

Posted By: Daily Suraj Bureau

Latest News