Daily Suraj

ਪੰਜਾਬੀ

ਚੰਡੀਗੜ੍ਹ ਏਨਕਾਊਂਟਰ: ਸੈਕਟਰ 22 ਦੇ ਨੌਜਵਾਨ ਕਤਲ ਕਾਂਡ ਵਿੱਚ ਪੁਲੀਸ ਨਾਲ ਮੁਕਾਬਲੇ ਦੌਰਾਨ ਦੋ ਹਮਲਾਵਰ ਜ਼ਖ਼ਮੀ

24 Oct, 2026 07:53 AM

ਚੰਡੀਗੜ੍ਹ ਦੇ ਸੈਕਟਰ 22 ਵਿਖੇ ਵੀਰਵਾਰ ਰਾਤ ਨੂੰ 17 ਸਾਲਾ ਨੈਤਿਕ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਵੱਲੋਂ ਕਾਬੂ ਕੀਤੇ ਗਏ ਦੋਵਾਂ ਨੌਜਵਾਨਾਂ ਦਾ ਅੱਜ ਤੜਕੇ ਸੈਕਟਰ 50 ਦੇ ਜੰਗਲ ਵਾਲੇ ਇਲਾਕੇ ਵਿੱਚ ਪੁਲੀਸ ਨਾਲ ਮੁਕਾਬਲਾ ਹੋ ਗਿਆ। ਇਸ ਏਨਕਾਊਂਟਰ ਦੌਰਾਨ ਦੋਵੇਂ ਹਮਲਾਵਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸੈਕਟਰ 16 ਦੇ ਜਨਰਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਥਿਆਰ ਬਰਾਮਦਗੀ ਦੌਰਾਨ ਵਾਪਰੀ ਘਟਨਾ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਨੈਤਿਕ ਦੇ ਕਤਲ ਦੇ ਦੋਸ਼ ਵਿੱਚ ਪਹਿਲਾਂ ਹੀ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲੀਸ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਉਨ੍ਹਾਂ ਨੂੰ ਸੈਕਟਰ 50 ਦੇ ਨੇੜੇ ਜੰਗਲੀ ਇਲਾਕੇ ਵਿੱਚ ਲੈ ਕੇ ਗਈ ਸੀ। ਇਸ ਦੌਰਾਨ ਹਮਲਾਵਰਾਂ ਨੇ ਉੱਥੇ ਛੁਪਾ ਕੇ ਰੱਖੀ ਪਿਸਤੌਲ ਕੱਢ ਕੇ ਪੁਲੀਸ ਪਾਰਟੀ ਉੱਤੇ ਗੋਲੀ ਚਲਾ ਦਿੱਤੀ। ਪੁਲੀਸ ਦੀ ਜਵਾਬੀ ਕਾਰਵਾਈ ਪੁਲੀਸ ਟੀਮ ਨੇ ਆਪਣੀ ਸੁਰੱਖਿਆ ਵਿੱਚ ਤੁਰੰਤ ਜਵਾਬੀ ਫਾਇਰਿੰਗ ਕੀਤੀ। ਪੁਲੀး ਵੱਲੋਂ ਚਲਾਈ ਗਈ ਗੋਲੀ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਹਮਲਾਵਰਾਂ ਦੇ ਸਬੰਧ ਲੱਕੀ ਪਟਿਆਲ ਗੈਂਗ ਨਾਲ ਹਨ ਅਤੇ ਉਹ ਕਥਿਤ ਤੌਰ ’ਤੇ ਉਨ੍ਹਾਂ ਦੀ ਸ਼ਹਿ ’ਤੇ ਹੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਚੰਡੀਗੜ੍ਹ ਪੁਲੀਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੈਂਗ ਦੇ ਹੋਰਨਾਂ ਗੁਰਆਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।

Latest News