Daily Suraj

ਪੰਜਾਬੀ

‘ਇੱਕ ਰਾਸ਼ਟਰ, ਇੱਕ ਪਤੀ’: ਮਾਨ ਨੇ ਭਾਜਪਾ ਦੀ ਸਿੰਧੂਰ ਮੁਹਿੰਮ ਸੇਧਿਆ ਨਿਸ਼ਾਨਾ

03 Jun, 2025 10:11 PM

ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਅੱਜ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਦਲਿਤ ਪਰਿਵਾਰਾਂ ਵੱਲੋਂ ਲਏ ਗਏ 67 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਅੱਜ 31 ਮਾਰਚ 2020 ਤੱਕ ਦੇ ਬਕਾਇਆ ਕਰਜ਼ਿਆਂ ਨੂੰ ਮਾਫ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਕਰਜ਼ਾ ਮੁਆਫ਼ੀ ਲਈ ਭੱਜ-ਦੌੜ ਕਰ ਰਹੇ ਸਨ ਕਿਉਂਕਿ ਉਹ ਕਰਜ਼ਾ ਵਾਪਸ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਸਾਲ ਮਾਰਚ ਵਿਚ ਵਿੱਤੀ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕੀਤੇ ਜਾਣ ਮੌਕੇ ਇਨ੍ਹਾਂ ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ। ਇਸ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਬ੍ਰੀਫਿੰਗ ਲਈ ਮੁੱਖ ਮੰਤਰੀ ਦੇ ਨਾਲ ਆਏ ਚੀਮਾ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਨਿਗਮ ਵਿੱਚ ਕਰਜ਼ੇ ਦੀ ਅਦਾਇਗੀ ਦਰ 84 ਪ੍ਰਤੀਸ਼ਤ ਤੋਂ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਐੱਸਸੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 1971 ਤੋਂ ਲੈ ਕੇ ਹੁਣ ਤੱਕ 5.41 ਲੱਖ ਲੋਕਾਂ ਨੂੰ 847 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਹਨ। ਇਸ ਵਿੱਚੋਂ ਸਾਲ 2001 ਤੋਂ ਲੈ ਕੇ 2020 ਤੱਕ 4727 ਲੋਕਾਂ ਨੇ ਕਰਜ਼ੇ ਵਾਪਸ ਨਹੀਂ ਕੀਤੇ। ਇਸ ਲਈ ਅੱਜ ਪੰਜਾਬ ਸਰਕਾਰ ਨੇ 31 ਮਾਰਚ 2020 ਤੱਕ ਦੇ ਬਕਾਇਆ 68 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮਾਫ ਕਰ ਦਿੱਤਾ ਹੈ।

#OneNationOneHusband #BhagwantMann #BJP #SindoorCampaign #SocialEquality #PoliticalDebate #PunjabPolitics #BhajpaCriticism #WomenEmpowerment #IndianPolitics

Posted By: Daily Suraj Bureau

Latest News