Daily Suraj

ਪੰਜਾਬੀ

ਮੋਗਾ 'ਚ ਵੱਡਾ ਹਾਦਸਾ: ਢਾਬੇ 'ਤੇ ਅਚਾਨਕ ਗੋਲੀ ਚੱਲਣ ਨਾਲ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ

22 Oct, 2026 01:44 PM

ਜ਼ਿਲ੍ਹਾ ਮੋਗਾ ਦੇ ਪਿੰਡ ਜਲਾਲਾਬਾਦ ਸਥਿਤ ਇੱਕ ਢਾਬੇ 'ਤੇ ਅਚਾਨਕ ਗੋਲੀ ਚੱਲਣ ਨਾਲ 22 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਉਕਤ ਢਾਬੇ 'ਤੇ ਕੰਮ ਕਰਦਾ ਸੀ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਧਰਮਕੋਟ ਨੇ ਦੱਸਿਆ ਕਿ ਢਾਬਾ ਮਾਲਕ ਦਾ ਰਿਸ਼ਤੇਦਾਰ ਵਿਕਰਮ ਸਿੰਘ ਰਿਵਾਲਵਰ ਦੇਖ ਰਿਹਾ ਸੀ, ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ। ਇਹ ਗੋਲੀ ਸਿੱਧੀ ਢਾਬੇ 'ਤੇ ਕੰਮ ਕਰ ਰਹੇ ਨੌਜਵਾਨ ਸੰਦੀਪ ਸਿੰਘ ਨੂੰ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਮੁਤਾਬਕ, ਮ੍ਰਿਤਕ ਸੰਦੀਪ ਸਿੰਘ ਅਤੇ ਗੋਲੀ ਚੱਲਣ ਦੀ ਇਸ ਘਟਨਾ ਵਿੱਚ ਨਾਮਜ਼ਦ ਵਿਕਰਮ ਸਿੰਘ ਦੋਵੇਂ ਮੋਗਾ ਜ਼ਿਲ੍ਹੇ ਦੇ ਪਿੰਡ ਜਲਾਲਾਬਾਦ ਪੂਰਬੀ ਦੇ ਰਹਿਣ ਵਾਲੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News