Daily Suraj

ਪੰਜਾਬੀ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਵਿਜੀਲੈਂਸ ਚੀਫ਼ ਨੂੰ ਕੀਤਾ ਸਸਪੈਂਡ

25 Apr, 2025 10:53 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਚੀਫ਼ ਨੂੰ ਮੁਅੱਤਲ ਕਰ ਦਿੱਤਾ ਹੈ। ਘੋਟਾਲੇਬਾਜ਼ਾਂ ਨੂੰ ਬਚਾਉਣ ਦੇ ਦੋਸ਼ 'ਚ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕੀਤਾ ਗਿਆ।   ਡਰਾਈਵਿੰਗ ਲਾਇਸੈਂਸ ਘੋਟਾਲੇ ਵਿਚ ਵਿਜੀਲੈਂਸ ਚੀਫ਼ ਨੂੰ ਸਸਪੈਂਡ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਵਿਜੀਲੈਂਸ ਚੀਫ਼ ਦੇ ਨਾਲ ਏ.ਆਈ.ਜੀ. ਤੇ ਐਸ.ਐਸ.ਪੀ. ਵਿਜੀਲੈਂਸ ਨੂੰ ਸਸਪੈਂਡ ਕੀਤਾ ਗਿਆ ਹੈ।  

#PunjabGovernment #AntiCorruption #VigilanceChiefSuspended #CorruptionFreePunjab #Transparency #GoodGovernance #Accountability #PunjabNews

Posted By: Daily Suraj Bureau

Latest News