Daily Suraj

ਪੰਜਾਬੀ

ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

19 Nov, 2026 04:10 PM

ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਨਗਰ ਕੀਰਤਨ
 

ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ
 

ਲੌਂਗੋਵਾਲ, 19 ਨਵੰਬਰ (ਜਗਸੀਰ ਸਿੰਘ)- ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਅਕੈਡਮਿਕ ਵਰਲਡ ਸਕੂਲ ਖੋਖਰ ਤੋਂ ਆਰੰਭ ਹੋ ਕੇ ਗੰਢੂਆਂ, ਭੈਣੀ, ਮੈਦੇਵਾਸ ਅਤੇ ਮੋਜੋਵਾਲ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਨਗਰ ਕੀਰਤਨ ਵਿੱਚ ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਗੋਬਿੰਦਗੜ੍ਹ ਦੇ ਪ੍ਰਧਾਨ ਸ. ਭੋਲਾ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਮੇਜਰ ਸਿੰਘ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਪਿੰਡ ਗੰਢੂਆਂ ਵਿਖੇ ਸਾਬਕਾ ਆਰਮੀ ਸੋਸ਼ਲ ਵੈਲਫੇਅਰ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ, ਪਿੰਡ ਭੈਣੀ ਵਿਖੇ ਅਮਰ ਸਿੰਘ ਵੱਲੋਂ ਅਤੇ ਪਿੰਡ ਮੈਦੇਵਾਸ ਵਿਖੇ ਸਰਪੰਚ ਸਤਨਾਮ ਸਿੰਘ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮੇਂ ਸਕੂਲ ਦੀ ਪ੍ਰਿੰਸੀਪਲ ਮੈਡਮ ਕੇਸਰੀ ਦੇਵੀ, ਚੇਅਰਮੈਨ ਸੰਜੈ ਸਿੰਗਲਾ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ। ਨਗਰ ਕੀਰਤਨ ਦੌਰਾਨ ਸਮੂਹ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਾਹਿਗੁਰੂ ਜੀ ਦਾ ਜਾਪ ਕੀਤਾ। ਇਸ ਉਪਰੰਤ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Latest News