Daily Suraj

ਪੰਜਾਬੀ

ਗੈਰ ਸੰਚਾਰੀ ਰੋਗਾਂ ਸਬੰਧੀ ਮੁਹਿੰਮ ਦਾ ਲਿਆ ਜਾਇਜ਼ਾ

05 Mar, 2025 10:47 PM

ਫਾਜਿਲਕਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ 20 ਫਰਵਰੀ ਤੋਂ 31 ਮਾਰਚ ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਗੈਰ ਸੰਚਾਰੀ ਬਿਮਾਰੀਆਂ ਮੁੱਢਲੀ ਸਟੇਜ ’ਤੇ ਲੱਭਣ ਦੇ ਟੀਚੇ ਨਾਲ ਪੰਜਾਬ ਦੇ 30 ਸਾਲ ਤੋਂ ਵੱਧ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। 

ਇਸ ਮੁਹਿੰਮ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ.ਐਰਿਕ ਅਤੇ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਪਹਿਲਾਂ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ ਤਾਂ ਜੋ ਇਸ ਮੁਹਿੰਮ ਅਧੀਨ 30 ਸਾਲ ਤੋਂ ਵੱਧ ਦੀ ਉਮਰ ਦੇ ਵਿਅਕਤੀਆਂ ਦੀ ਸਕਰੀਨਿੰਗ ਕਰਕੇ ਕੈਂਸਰ (ਓਰਲ, ਛਾਤੀ ਅਤੇ ਸਰਵਾਈਕਲ), ਬਲੱਡ ਪ੍ਰੈਸ਼ਰ, ਸ਼ੂਗਰ, ਬ੍ਰੇਨ ਸਟੋ੍ਰਕ ਅਤੇ ਦਿਲ ਦੇ ਦੌਰੇ ਦੇ ਮਰੀਜ਼ ਮੁੱਢਲੀ ਸਟੇਜ ਤੇ ਲੱਭੇ ਜਾ ਸਕਣ ਅਤੇ ਉਹਨਾਂ ਦਾ ਜਲਦੀ ਇਲਾਜ ਕੀਤਾ ਜਾ ਸਕੇ। 

ਉਹਨਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਜਿਲ੍ਹੇ ਦੇ ਲਗਭਗ 4 ਲੱਖ ਵਿਅਕਤੀਆਂ ਨੂੰ ਕਵਰ ਕੀਤਾ ਜਾਣਾ ਹੈ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਉਹ ਆਪਣਾ ਅਤੇ ਆਪਣੇ ਪਰਿਵਾਰ ਦੇ 30 ਸਾਲ ਤੋਂ ਉਪਰ ਦੇ ਵਿਅਕਤੀ ਦੀ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਜਾ ਕੇ ਜਾਂਚ ਜ਼ਰੂਰ ਕਰਵਾਉਣ।

 ਰਾਜੇਸ਼ ਕੁਮਾਰ ਡੀਪੀਐੱਮ ਨੇ ਇਸ ਮੁਹਿੰਮ ਦੌਰਾਨ ਕੀਤੀ ਸਕਰੀਨਿੰਗ ਨੂੰ ਰੀਵਿਊ ਕੀਤਾ ਅਤੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਆਪਣੇ ਏਰੀਏ ਦੇ ਟੀਚੇ ਪੂਰੇ ਕਰਨ ਲਈ ਕਿਹਾ। ਇਸ ਮੌਕੇ ਰਾਜੇਸ਼ ਕੁਮਾਰ ਜ਼ਿਲ੍ਹਾ ਪ੍ਰੋਗ੍ਰਾਮ ਮੈਨੇਜਰ ਅਤੇ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਵੀ ਸਮੂਲੀਅਤ ਕੀਤੀ।

Posted By: Daily Suraj Bureau

Latest News