ਦਿੱਲੀ ‘ਚ ਦਿਨਦਿਹਾੜੇ 80 ਲੱਖ ਰੁਪਏ ਦੀ ਲੁੱਟ
- ਦੇਸ਼
- (Asia/Kolkata)
ਬਾਈਕ ਸਵਾਰ ਬਦਮਾਸ਼ਾਂ ਨੇ ਗੰਨ ਪੁਆਇੰਟ ‘ਤੇ ਦਿੱਤਾ ਘਟਨਾ ਨੂੰ ਅੰਜ਼ਾਮ ਉੱਤਰੀ-ਪੂਰਬੀ ਦਿੱਲੀ (Delhi) ਦੇ ਸ਼ਾਸਤਰੀ ਪਾਰਕ ਫਲਾਈਓਵਰ ‘ਤੇ ਇੱਕ ਮਨੀ ਟ੍ਰਾਂਸਫਰ ਕੰਪਨੀ ਦੇ ਕਰਮਚਾਰੀਆਂ ਤੋਂ ਗੰਨ ਪੁਆਇੰਟ ‘ਤੇ 80 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਵਿਰੋਧ ਕਰਨ ‘ਤੇ ਕਰਮਚਾਰੀਆਂ ਉੱਤੇ ਗੋਲੀ ਚਲਾ ਦਿੱਤੀ, ਜਿਸ ਵਿੱਚ ਇੱਕ ਕਰਮਚਾਰੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਸੋਮਵਾਰ ਨੂੰ ਮਨੀ ਟ੍ਰਾਂਸਫਰ ਕੰਪਨੀ ਦੇ ਦੋ ਕਰਮਚਾਰੀ 80 ਲੱਖ ਰੁਪਏ ਦੀ ਨਕਦੀ ਲੈ ਕੇ ਸ਼ਾਸਤਰੀ ਪਾਰਕ ਫਲਾਈਓਵਰ ਤੋਂ ਲੰਘ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਹਥਿਆਰ ਦੇ ਜ਼ੋਰ ‘ਤੇ ਉਨ੍ਹਾਂ ਨੇ ਕਰਮਚਾਰੀਆਂ ਤੋਂ ਰੁਪਿਆਂ ਨਾਲ ਭਰਿਆ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਕਰਮਚਾਰੀਆਂ ਨੇ ਇਸ ਦਾ ਵਿਰੋਧ ਕੀਤਾ, ਤਾਂ ਲੁਟੇਰਿਆਂ ਨੇ ਇੱਕ ਕਰਮਚਾਰੀ ‘ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਹੱਥ ਵਿੱਚ ਲੱਗੀ। ਜ਼ਖਮੀ ਕਰਮਚਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਲੁੱਟ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਜਲਦੀ ਤੋਂ ਜਲਦੀ ਪਛਾਣ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
Leave a Reply