ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੇਜਰੀਵਾਲ ਦਾ ਭਾਜਪਾ ’ਤੇ ਤਿੱਖਾ ਹਮਲਾ: ‘ਅਪਰਾਧੀਆਂ ਨੂੰ ਸ਼ਹਿ ਦੇਣ ਵਾਲੇ ਕਾਨੂੰਨ-ਵਿਵਸਥਾ ’ਤੇ ਨਾ ਦੇਣ ਭਾਸ਼ਣ’
- ਪੰਜਾਬ
- (Asia/Kolkata)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਸਿਆਸੀ ਹਮਲਾ ਬੋਲਿਆ ਹੈ। ਆਪਣੇ ਸੋਸ਼ਲ ਮੀਡੀਆ ਖ਼ਾਤੇ 'ਐਕਸ' (ਟਵਿੱਟਰ) 'ਤੇ ਇੱਕ ਟਿੱਪਣੀ ਰਾਹੀਂ ਕੇਜਰੀਵਾਲ ਨੇ ਬਿਨਾਂ ਕਿਸੇ ਦਾ ਨਾਮ ਲਏ ਦੋਸ਼ ਲਗਾਇਆ ਕਿ ਭਾਜਪਾ ਨੇ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਆਪਣੇ 'ਜਵਾਈ' ਵਾਂਗ ਰੱਖਿਆ ਹੋਇਆ ਹੈ।ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ 'ਤੇ ਹੋਏ ਹਮਲੇ ਦੀ ਇੱਕ ਪੋਸਟ ਸਾਂਝੀ ਕਰਦਿਆਂ ਕੇਜਰੀਵਾਲ ਨੇ ਕੇਂਦਰ ਅਤੇ ਭਾਜਪਾ ਸ਼ਾਸਿਤ ਸੂਬਿਆਂ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਸੂਬਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ, ਉਹ ਹੁਣ ਪੰਜਾਬ ਆ ਕੇ ਕਾਨੂੰਨ-ਵਿਵਸਥਾ ਦਾ ਪਾਠ ਪੜ੍ਹਾਉਣਗੇ। ਆਪਣੀ ਟਿੱਪਣੀ ਵਿੱਚ ਆਪ ਕਨਵੀਨਰ ਨੇ ਇਹ ਵੀ ਦੋਸ਼ ਲਗਾਇਆ ਕਿ ਦੇਸ਼ ਦੇ ਸਭ ਤੋਂ ਵੱਡੇ ਅਪਰਾਧੀ ਨੂੰ ਨਾ ਸਿਰਫ਼ ਭਾਰਤ ਵਿੱਚ, ਸਗੋਂ ਪੂਰੀ ਦੁਨੀਆ ਵਿੱਚ ਅਪਰਾਧਿਕ ਗਤੀਵਿਧੀਆਂ ਅੰਜਾਮ ਦੇਣ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨਾਕਾਮ ਪ੍ਰਸ਼ਾਸਨ ਵਾਲੇ ਆਗੂ ਕੱਲ੍ਹ ਪੰਜਾਬ ਵਿੱਚ ਆ ਕੇ ਸੁਰੱਖਿਆ ਅਤੇ ਕਾਨੂੰਨ ਪ੍ਰਬੰਧਾਂ 'ਤੇ ਭਾਸ਼ਣ ਦੇਣਗੇ। ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ ਦੇ ਨਾਗਰਿਕ ਸਭ ਜਾਣਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀ ਪਾਰਟੀ ਨੂੰ ਵੋਟ ਪਾਉਣਾ ਆਪਣੇ ਘਰ ਵਿੱਚ ਉਸ 'ਜਵਾਈ ਰੂਪੀ ਗੈਂਗਸਟਰ' ਨੂੰ ਸੱਦਾ ਦੇਣ ਦੇ ਬਰਾਬਰ ਹੋਵੇਗਾ।
Leave a Reply