Daily Suraj

ਪੰਜਾਬੀ

ਸਮਾਜ ਸੇਵਾ ਸਭ ਤੋਂ ਵੱਡੀ ਸੇਵਾ - ਬੋਨੀ ਆਰ.ਕੇ

30 May, 2026 06:51 PM

(ਕਰਨੈਲ ਸਿੰਘ ਐੱਮ.ਏ.) ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਰਾਸ਼ਨ ਵੰਡ ਸਮਾਰੋਹ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਵਿਚ ਗੁਰਦੁਆਰਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਰਾਸ਼ਨ ਵੰਡਣ ਉਪਰੰਤ ਵਿਸ਼ੇਸ਼ ਤੌਰ ਤੇ ਪੁੱਜੇ ਬੋਨੀ ਆਰ.ਕੇ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਨੇ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨਾ ਹਰ ਇਨਸਾਨ ਦਾ ਫਰਜ਼ ਬਣਦਾ ਹੈ। ਸਮਾਜਸੇਵੀ ਪ੍ਰੇਮ ਸਿੰਘ ਪੀਐਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ। 'ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ ਨੇ ਕਿਹਾ ਕਿ ਸੰਸਥਾ ਵੱਲੋਂ ਨਿਰੰਤਰ ਕੀਤੀ ਜਾ ਰਹੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਇਸ ਮੌਕੇ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ, ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਹਮੇਸ਼ਾਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਰਹੇਗੀ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਸਮਾਜ ਭਲਾਈ ਕਾਰਜ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀ ਕੌਰ, ਇਕਬਾਲ ਕੌਰ, ਬਲਜੀਤ ਕੌਰ, ਜਨਕ ਮਹਾਜਨ, ਬਲਵਿੰਦਰ ਕੌਰ, ਸਰਿਤਾ ਠਾਕੁਰ, ਮਨਪ੍ਰੀਤ ਕੌਰ ਗਿੱਲ, ਪ੍ਰੀਤੀ, ਪ੍ਰੇਮ ਸਿੰਘ, ਸਰੂਪ ਸਿੰਘ ਮਠਾੜੂ, ਰਣਜੀਤ ਸਿੰਘ, ਕੁੰਦਨ ਸਿੰਘ ਨਾਗੀ, ਸੁਖਵਿੰਦਰ ਸਿੰਘ ਦਹੇਲਾ, ਕਸ਼ਮੀਰ ਸਿੰਘ ਸਰਾਭਾ, ਆਕਾਸ਼ ਵਰਮਾ, ਕਮਲਜੀਤ ਸਿੰਘ, ਮਹਿੰਦਰ ਸਿੰਘ, ਜੱਗਾ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਚਰਨਦੀਪ ਸਿੰਘ, ਦਵਿੰਦਰ ਸ਼ਰਮਾ, ਹਰਦੀਪ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ ਮਲਕਪੁਰ ਵੀ ਹਾਜਰ ਸਨ।

Posted By: Daily Suraj Bureau

Latest News