ਪੰਜਾਬ ਵਿੱਚ ਮੌਸਮ ਰਹੇਗਾ ਸਾਫ਼ ਤੇ ਖੁਸ਼ਕ, ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਵਿੱਚ ਮੌਸਮ ਰਹੇਗਾ ਸਾਫ਼ ਤੇ ਖੁਸ਼ਕ, ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀਰਵਾਰ ਨੂੰ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦਿਨ ਦੇ ਸਮੇਂ ਤੇਜ਼ ਧੁੱਪ ਪੈਣ ਨਾਲ ਨਾਲ ਹਲਕੀਆਂ ਤੋਂ ਦਰਮਿਆਨੀ ਹਵਾਵਾਂ ਵੀ ਵਗਣਗੀਆਂ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਲਗਭਗ 1.7 ਡਿਗਰੀ ਸੈਲਸੀਅਸ ਵਧਿਆ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ 4 ਮਾਰਚ ਨੂੰ ਮੋਹਾਲੀ, ਪਟਿਆਲਾ ਅਤੇ ਫਰੀਦਕੋਟ ਵਿੱਚ ਤੇਜ਼ ਹਵਾਵਾਂ ਵਗਦੀਆਂ ਰਹੀਆਂ। ਇਨ੍ਹਾਂ ਹਵਾਵਾਂ ਦੀ ਰਫ਼ਤਾਰ ਕਰੀਬ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਇਸੇ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਅੱਜ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 28 ਤੋਂ 32 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਵਿੱਚ ਵੀ ਮੌਸਮ ਲਗਭਗ ਇਸੇ ਤਰ੍ਹਾਂ ਦਾ ਰਹੇਗਾ। ਇਸ ਸਮੇਂ ਮੌਸਮ ਵਿਭਾਗ ਵੱਲੋਂ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਦੱਸਿਆ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ 6 ਮਾਰਚ ਤੋਂ ਹਿਮਾਲੀਆਈ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਸਦਾ ਪੰਜਾਬ ਦੇ ਮੌਸਮ ‘ਤੇ ਸਿੱਧਾ ਕੋਈ ਵੱਡਾ ਪ੍ਰਭਾਵ ਪੈਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਦੇ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਜਤਾਈ ਗਈ।