ਸੈਫਲਾਬਾਦ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਦਿੱਤਾ 18 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ
- ਕਪੂਰਥਲਾ
- (Asia/Kolkata)
(ਇੰਦਰਜੀਤ) ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਪਿੰਡ ਸੈਫਲਾਬਾਦ ਦੇ ਸਰਪੰਚ ਭਜਨ ਸਿੰਘ ਬਿੱਲੂ ਤੇ ਪੰਚਾਇਤ ਮੈਂਬਰਾਂ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਵਾਸਤੇ 18 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡ ਫਜ਼ਲਾਬਾਦ ਦੀ ਪੰਚਾਇਤ ਨੂੰ 6 ਲੱਖ ਰੁਪਏ, ਪਿੰਡ ਮੁੰਡੀ ਦੀ ਪੰਚਾਇਤ ਨੂੰ 6 ਲੱਖ ਰੁਪਏ ਅਤੇ ਪਿੰਡ ਮੁੰਡੀ ਛੰਨਾ ਦੀ ਪੰਚਾਇਤ ਨੂੰ ਵੀ 6 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਾਸਤੇ ਲਗਾਤਾਰ ਗਰਾਂਟ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿੰਡਾਂ ਅਤੇ ਵਿੱਚ ਵਿਕਾਸ ਕਾਰਜਾਂ ਵਾਸਤੇ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਵਿੱਚ ਵੱਡੀ ਪੱਧਰ ਤੇ ਪੇਂਡੂ ਲਿੰਕ ਸੜਕਾਂ ਬਣਾਈਆਂ ਗਈਆਂ ਹਨ ਇਸ ਤੋਂ ਇਲਾਵਾ 27 ਦੇ ਕਰੀਬ ਖੇਡ ਸਟੇਡੀਅਮ ਸੁਲਤਾਨਪੁਰ ਲੋਧੀ ਹਲਕੇ ਵਿੱਚ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਸਿਹਤਮੰਦ ਰੱਖਣ ਵਾਸਤੇ ਜਿੰਮ ਬਣਾ ਕੇ ਦਿੱਤੇ ਜਾ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਾਸਤੇ ਇੱਕ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਜਿਸ ਤਹਿਤ ਰੋਜਾਨਾ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਸ਼ਹਿਰ ਦੀ ਸਫਾਈ ਕੀਤੀ ਜਾਂਦੀ ਹੈ ਅਤੇ ਉਹ ਖੁਦ ਵੀ ਇਸ ਸਫਾਈ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਖਵੰਤ ਸਿੰਘ ਪੱਡਾ ਸੂਬਾ ਸਕੱਤਰ ਕਿਸਾਨ ਵਿੰਗ ਦੁਆਬਾ ਜੋਨ,ਪਿੰਡ ਉੱਚਾ ਤੋਂ ਸਰਪੰਚ ਬਿਕਰਮ ਸਿੰਘ, ਪਿੰਡ ਰੱਤੜਾ ਤੋਂ ਸਰਪੰਚ ਗੁਰਕਸ਼ਮੀਰ ਸਿੰਘ ਸਨੀ, ਨੰਬਰਦਾਰ ਜਸਵਿੰਦਰ ਸਿੰਘ ਵਿਰਕ ਪ੍ਰਧਾਨ ਸਹਿਕਾਰੀ ਸਭਾ ਸੈਫਲਾਬਾਦ, ਮਨਜੀਤ ਸਿੰਘ ਵਿਰਕ, ਹਰਮੇਸ਼ ਸਿੰਘ ਮੈਂਬਰ ਪੰਚਾਇਤ ਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ।
Leave a Reply