Daily Suraj

ਪੰਜਾਬੀ

ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

02 May, 2025 12:16 AM

ਚੰਡੀਗੜ੍ਹ : ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਪੰਜਾਬ ਦੇ ਪਾਣੀਆਂ ਉਤੇ ਡਾਕਾ ਨਹੀਂ ਵੱਜਣ ਦਿੱਤਾ ਜਾਵੇਗਾ, ਇਸ ਲਈ ਲੜਾਈ ਲੜੀ ਜਾਵੇਗੀ। ਇਹ ਬਿਆਨ ਮੰਤਰੀ ਅਮਨ ਅਰੋੜਾ ਨੇ ਦਿੱਤਾ। ਕੱਲ੍ਹ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਬੁਲਾਈ ਹੈ।

 ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਿਧਾਇਕਾਂ ਦੀ ਅਹਿਮ ਮੀਟਿੰਗ ਹੋਈ I ਮੀਟਿੰਗ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਅਤੇ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ I

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਪੰਜਾਬ ਦੇ ਪਾਣੀਆਂ ਉਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ ਅਤੇ ਇਸ ਲਈ ਸੰਵਿਧਾਨਿਕ ਤੇ ਕਾਨੂੰਨੀ ਲੜਾਈ ਲੜੀ ਜਾਵੇਗੀ।  

#PunjabWaterIssue #PunjabLegislativeSession #WaterDispute #PunjabGovernment #SpecialSession #PunjabNews #WaterSharing #PunjabPolitics #WaterRights

Posted By: Daily Suraj Bureau

Latest News