Daily Suraj

ਪੰਜਾਬੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

23 Apr, 2025 08:33 PM

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣ-ਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। 

ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

#PahalgamAttack #SGPC #AdvocateDhami #CondemnTerrorism #PeaceAndHumanity #SikhLeadership #SolidarityWithVictims

Posted By: Daily Suraj Bureau

Latest News