ਬਜ਼ੁਰਗਾਂ ਦੀ ਸਹਾਇਤਾ ਲਈ ਲੌਂਗੋਵਾਲ ਵਿਖੇ ਰਜਿਸਟਰੇਸ਼ਨ ਕੈਂਪ ਲਗਾਇਆ
- ਪੰਜਾਬ
- (Asia/Kolkata)
ਲੌਂਗੋਵਾਲ, (ਜਗਸੀਰ ਸਿੰਘ) - ਸੌਕੀ ਸਰਦਾਰ ਪੱਗਾਂ ਵਾਲੇ ਗਰੁੱਪ ਚੀਮਾ ਵੱਲੋਂ ਆਸਰਾ ਸੰਗਰੂਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੇ ਸਨਮਾਨ ਅਤੇ ਉਨ੍ਹਾਂ ਨੂੰ ਲੋੜੀਂਦੇ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਗੁਰਦੁਆਰਾ ਸਾਹਿਬ ਸ੍ਰੀ ਭਾਈ ਮਨੀ ਸਿੰਘ, ਲੌਂਗੋਵਾਲ ਵਿਖੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਰਜਿਸਟਰੇਸ਼ਨ ਕੀਤੀ ਗਈ, ਤਾਂ ਜੋ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵੱਖ-ਵੱਖ ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾ ਸਕਣ। ਕੈਂਪ ਦੌਰਾਨ ਬਜ਼ੁਰਗਾਂ ਲਈ ਫੋੜੀਆਂ, ਬੈਲਟਾਂ, ਚਿਹਰੇ ਅਤੇ ਕੰਨਾਂ ਨਾਲ ਸਬੰਧਤ ਸਹਾਇਕ ਮਸ਼ੀਨਾਂ, ਤੁਰਨ ਲਈ ਸਟਿਕਾਂ, ਗੋਡਿਆਂ ਦੇ ਸਪੋਰਟਰ ਅਤੇ ਹੋਰ ਲੋੜੀਂਦੇ ਸਹਾਇਕ ਉਪਕਰਨਾਂ ਲਈ ਰਜਿਸਟਰੇਸ਼ਨ ਕੀਤੀ ਗਈ। ਇਸ ਉਪਰਾਲੇ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਸਹਾਇਤਾ ਕਰਨਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਸੁਨਾਮ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਪ੍ਰਬੰਧਕਾਂ ਦੇ ਇਸ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੇਵਾ, ਸਤਿਕਾਰ ਤੇ ਸਹਾਇਤਾ ਕਰਨਾ ਸਾਡੇ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਅਜਿਹੇ ਕੈਂਪ ਲੋੜਵੰਦ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਹਲਕਾ ਸੁਨਾਮ ਪ੍ਰਧਾਨ ਤੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਸੀਨੀਅਰ ਅਕਾਲੀ ਆਗੂ ਕਮਲ ਬਰਾੜ ,ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸ. ਰਣਜੀਤ ਸਿੰਘ ਸਿੱਧੂ, ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਸਾਬਕਾ ਕੌਂਸਲਰ ਗੁਰਮੀਤ ਸਿੰਘ ਲੱਲੀ, ਸਾਬਕਾ ਪ੍ਰਧਾਨ ਨਗਰ ਕੌਂਸਲ, ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ, ਜਸਪਾਲ ਸਿੰਘ ਦਸਤਾਰ ਕੋਚ, ਡਾ. ਹਰਮੇਸ਼ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਕੌਰ ਐੱਮ.ਸੀ.ਕਰਮਜੀਤ ਕੌਰ ਮੀਤ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਕੌਂਸਲਰ ਸਨੋ ਦੇਵੀ ਅਪਰ ਅਪਾਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Leave a Reply