Daily Suraj

ਪੰਜਾਬੀ

ਐੱਸ.ਯੂ.ਐੱਸ.ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਫੇਅਰਵੈੱਲ ਪਾਰਟੀ

10 Feb, 2026 04:50 PM

ਮਹਿਲਾ ਚੌਂਕ (ਜਗਸੀਰ ਲੌਂਗੋਵਾਲ)- ਐੱਸ.ਯੂ.ਐੱਸ. ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਅੱਜ ਦਸਵੀਂ ਅਤੇ ਬਾਰ੍ਹਵੀਂ (ਸਾਇੰਸ,ਆਰਟਸ,ਕਾਮਰਸ) ਦੇ ਵਿਦਿਆਰਥੀਆਂ ਲਈ ਸ਼ਾਨਦਾਰ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਅਤੇ ਆਪਣੇ ਸਕੂਲੀ ਜੀਵਨ ਦੀਆਂ ਸੋਹਣੀਆਂ ਯਾਦਾਂ ਸਾਂਝੀਆਂ ਕੀਤੀਆਂ। ਸੰਸਥਾ ਦੇ ਚੇਅਰਮੈਨ ਸ੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਕੌਰ ਸਿੰਘ ਦੁੱਲਟ ਨੇ ਵਿਦਿਆਰਥੀਆਂ ਨੂੰ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਜੀਵਨ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਜੀ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਮੇਸ਼ਾ ਦ੍ਰਿੜ ਨਿਸ਼ਚੇ ਨਾਲ ਮਿਹਨਤ ਕਰਦੇ ਰਹਿਣ। ਅੰਤ ਵਿੱਚ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫੇ ਭੇਟ ਕੀਤੇ ਗਏ ਅਤੇ ਸਾਰੇ ਸਟਾਫ਼ ਨੇ ਉਨ੍ਹਾਂ ਦੇ ਸੁਖਮਈ ਅਤੇ ਕਾਮਯਾਬ ਭਵਿੱਖ ਦੀ ਕਾਮਨਾ ਕੀਤੀ।

Posted By: Daily Suraj Bureau

Latest News